15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਰਨਾਲਾ ਰੈਲੀ ਦੀ ਤਿਆਰੀ ਵਜੋਂ ਹਲਕਾ ਮਹਿਲ ਕਲਾਂ ਦੇ ਪਿੰਡਾਂ 'ਚ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 26-02-2026
ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਬਰਨਾਲਾ ਵਿਖੇ 28 ਫਰਵਰੀ ਨੂੰ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ ਦੀਆਂ ਤਿਆਰੀਆਂ ਹਲਕਾ ਮਹਿਲ ਕਲਾਂ ਅੰਦਰ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਇਹ ਜਾਣਕਾਰੀ ਕਾਂਗਰਸ ਦੇ ਸੀਨੀਅਰ ਆਗੂ ਬੀਬੀ ਕਾਂਤਾ ਕੁਠਾਲਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਕਾਂਗਰਸ ਦੇ ਕੌਮੀ ਆਗੂ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਵਿਸ਼ੇਸ਼ ਸ਼ਮੂਲੀਅਤ ਦੇ ਮੱਦੇਨਜ਼ਰ ਭਰਵਾਂ ਇਕੱਠ ਯਕੀਨੀ ਬਣਾਉਣ ਲਈ ਰੈਲੀ ਦੀਆਂ ਤਿਆਰੀਆਂ ਯੋਜਨਾਬੱਧ ਤਰੀਕੇ ਨਾਲ ਵੱਖ-ਵੱਖ ਟੀਮਾਂ ਵਲੋਂ ਕੀਤੀਆਂ ਜਾ ਰਹੀਆਂ ਹਨ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਦੀ ਗਤੀਸ਼ੀਲ ਅਗਵਾਈ ਹੇਠ ਹਲਕਾ ਮਹਿਲ ਕਲਾਂ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਆਗੂ ਬੀਬੀ ਕਾਂਤਾ ਕੁਠਾਲਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਕੁਤਬਾ, ਹਰਦਾਸਪੁਰਾ, ਕਲਾਲਮਾਜਰਾ, ਧਨੇਰ, ਕ੍ਰਿਪਾਲ ਸਿੰਘ ਵਾਲਾ ਆਦਿ ਵਿਖੇ ਸੰਪਰਕ ਮੁਹਿੰਮ ਤਹਿਤ ਵਰਕਰਾਂ ਨੂੰ ਬਰਨਾਲਾ ਰੈਲੀ ਪ੍ਰਤੀ ਲਾਮਬੰਦ ਕੀਤਾ ਗਿਆ | ਲੋਕਾਂ 'ਚ ਰੈਲੀ ਪ੍ਰਤੀ ਭਰਵਾਂ ਉਤਸ਼ਾਹ ਵੇਖਿਆ ਜਾ ਰਿਹਾ ਹੈ | ਜਿਸ ਸਦਕਾ ਹਰ ਪਿੰਡ ਵਿਚੋਂ ਵੱਡੀ ਗਿਣਤੀ 'ਚ ਕਾਫ਼ਲੇ ਬਰਨਾਲਾ ਪੁੱਜਣਗੇ |

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਪੁਸਤਕ ਮੇਲੇ 'ਚ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਵਿਗਿਆਨ ਉਲੰਪੀਅਡ ਪ੍ਰੀਖਿਆ 'ਚ ਸੋਨੇ ਦੇ ਤਗਮੇ ਜਿੱਤੇ <b...
Ad Position 24