15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਦੀ ਕਨਵੈੱਨਸ਼ਨ ਹੋਈ

Ad Position 21
No active advertisement
ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਸਰਕਲ ਬਰਨਾਲਾ ਦੀ ਕਨਵੈੱਨਸ਼ਨ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ | ਅਜੀਤ ਤਸਵੀਰ <br/> 26-02-2026
ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਰਜਿ: ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਸਰਕਲ ਬਰਨਾਲਾ ਦੀ ਕਨਵੈੱਨਸ਼ਨ 66 ਕੇ.ਵੀ. ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ, ਸਹਾਇਕ ਸਕੱਤਰ ਹਰਜਿੰਦਰ ਸਿੰਘ ਰੂੜੇਕੇ ਨੇ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ 6ਵੇਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ, ਸਹਾਇਕ ਲਾਈਨਮੈਨ ਤੋਂ ਲਾਈਨਮੈਨ ਤਰੱਕੀ ਹੋ ਰਹੇ ਮੁਲਾਜ਼ਮਾਂ ਨੂੰ ਘਰਾਂ ਦੇ ਨੇੜੇ ਸਬ ਡਵੀਜ਼ਨ ਵਿਚ ਭੇਜਿਆ ਜਾਵੇ, ਇਸ਼ਤਿਹਾਰ ਨੰ: 299/22, 301/23 ਅਤੇ 312/25 ਰਾਹੀਂ ਭਰਤੀ ਸਹਾਇਕ ਲਾਈਨਮੈਨ ਸਾਥੀਆਂ ਨੂੰ ਘਰਾਂ ਦੇ ਨੇੜੇ ਭੇਜਿਆ ਜਾਵੇ, ਸਹਾਇਕ ਲਾਈਨਮੈਨ ਅਤੇ ਜੇ.ਈ. ਦੀਆ ਅਸਾਮੀਆਂ ਵਿਚ ਵਾਧਾ ਕੀਤਾ ਜਾਵੇ, ਸੀ.ਆਰ.ਏ.295/19 ਰਾਹੀਂ ਕਰੀਬ 407 ਲੇਟ ਭਰਤੀ ਹੋਏ ਸਹਾਇਕ ਲਾਈਨਮੈਨਾਂ ਨੂੰ 3 ਮਾਰਚ 2026 ਵਿਚ ਪੁਰਾਣੇ ਸਾਥੀਆ ਨਾਲ ਹੀ ਤਰੱਕੀ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਲੇਟ ਭਰਤੀ ਹੋਏ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਉਮਰ ਹੱਦ 65 ਸਾਲ ਕੀਤੀ ਜਾਵੇ, 25 ਟਰਮੀਨੇਟ ਕੀਤੇ ਸਾਥੀਆਂ ਨੂੰ ਬਹਾਲ ਕੀਤਾ ਜਾਵੇ | ਉਨ੍ਹਾਂ ਨੇ ਦੱਸਿਆ ਕਿ ਪਾਵਰਕਾਮ ਦਾ ਨਿੱਜੀਕਰਨ ਕਰਨ ਲਈ ਬਿੱਲ-2025 ਲਿਆਂਦਾ ਜਾ ਰਿਹਾ ਹੈ, ਜਿਸ ਦਾ ਵਿਰੋਧ ਦਰਜ ਕਰਵਾਉਣ ਲਈ ਅਤੇ ਕਾਰਪੋਰੇਟ ਘਰਾਨਿਆਂ ਨੂੰ ਵੇਚੀਆਂ ਜਾ ਰਹੀਆਂ ਜਾਇਦਾਦਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਜਨਰਲ ਸਕੱਤਰ ਹਿਤੇਸ਼ ਕੁਮਾਰ ਫ਼ਿਰੋਜ਼ਪੁਰ, ਸੂਬਾ ਵਰਕਿੰਗ ਕਮੇਟੀ ਚੇਅਰਮੈਨ ਸਮਿੰਦਰ ਸਿੰਘ, ਸੂਬਾ ਖ਼ਜ਼ਾਨਚੀ ਜਗਜੀਤ ਸਿੰਘ ਢਿੱਲੋਂ, ਸੂਬਾ ਕਮੇਟੀ ਮੈਂਬਰ ਹਰਦੇਵ ਸਿੰਘ ਪੰਡੋਰੀ, ਸੂਬਾ ਵਰਕਿੰਗ ਕਮੇਟੀ ਮੈਂਬਰ ਅਵਤਾਰ ਸਿੰਘ ਬਰਨਾਲਾ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਦਾਨਗੜ੍ਹ, ਮੀਤ ਪ੍ਰਧਾਨ ਨਵਦੀਪ ਸਿੰਘ ਅÏਲਖ, ਹਰਦੀਪ ਸਿੰਘ ਧੌਲਾ, ਕਿਰਮਲ ਸਿੰਘ, ਰਾਜਵਿੰਦਰ ਸਿੰਘ ਸੰਦੌੜ, ਹਰਵਿੰਦਰ ਸਿੰਘ ਮਾਲੇਰਕੋਟਲਾ, ਸੁਖਵਿੰਦਰ ਸਿੱਧੂ, ਪਰਦੀਪ ਸਿੰਘ ਧਨੌਲਾ, ਦਲਵੀਰ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਧੌਲਾ, ਰਾਜਿੰਦਰ ਸ਼ਰਮਾ, ਸੁਖਪਾਲ ਸਿੰਘ ਮੱਲੀ, ਨਿਰਮਲ ਸਿੰਘ ਮਹਿਲ ਕਲਾਂ, ਹਰਭਜਨ ਸਿੰਘ, ਪਰਵਿੰਦਰ ਸਿੰਘ, ਜਸਵੀਰ ਸਿੰਘ ਨੌਧਰਾਣੀ, ਗੁਰਜੰਟ ਸਿੰਘ ਬਾਵਾ, ਗੁਰਿੰਦਰ ਸਿੰਘ, ਸੁਖਦਰਸ਼ਨ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਾਈਵੇਟ ਸਕੂਲ ਦੀ ਬੱਸ ਹਾਦਸਾਗ੍ਰਸਤ, ਡਰਾਈਵਰ ਤੇ ਵਿਦਿਆਰਥੀ ਜ਼ਖ਼ਮੀ <br/> ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਪੁਸਤਕ ਮੇਲੇ 'ਚ ਕੀਤੀ ਸ਼ਿਰਕਤ <br/>
Ad Position 24