15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਨੂੰ 15-15 ਸਾਲ ਤੇ ਇੱਕ ਦੋਸ਼ੀ ਨੂੰ 10 ਸਾਲ ਦੀ ਸਜ਼ਾ ਅਤੇ ਜੁਰਮਾਨਾ

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ 25 ਫਰਵਰੀ (ਨਰਿੰਦਰ ਅਰੋੜਾ): ਅਡੀਸ਼ਨਲ ਸੈਸ਼ਨ ਜੱਜ ਸ੍ਰੀ ਬਿਕਰਮਜੀਤ ਸਿੰਘ ਦੀ ਅਦਾਲਤ ਨੇ ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ ਦਾ ਫੈਸਲਾ ਸੁਣਾਉਂਦਿਆਂ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਤਿੰਨ ਦੋਸ਼ੀਆਂ ਨੂੰ 15-15 ਸਾਲ ਦੀ ਸਜ਼ਾ ਤੇ 2-2 ਲੱਖ ਰੁਪਏ ਜੁਰਮਾਨਾ ਅਤੇ ਇੱਕ ਦੋਸ਼ੀ ਨੂੰ 10 ਸਾਲ ਦੀ ਸਜ਼ਾ ਤੇ 1 ਲੱਖ ਰੁਪਏ ਜੁਰਮਾਨੇ ਦਾ ਫੈਸਲਾ ਸੁਣਾਇਆ ਹੈ | ਕੇਸ ਦੀ ਜਾਣਕਾਰੀ ਦਿੰਦਿਆਂ ਸਰਕਾਰੀ ਵਕੀਲ ਦਿਲਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਪਾਰਟੀ ਕੋਲ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਟਰੱਕ ਘੋੜਾ ਲੋਡ ਕੀਤੇ ਹਨ, ਜਿਨਾਂ ਨੂੰ ਮੰਗਾ ਸਿੰਘ ਪੁੱਤਰ ਰੱਖਾ ਸਿੰਘ ਵਾਸੀ ਮਹਿਤਾ ਅਤੇ ਜਸਵੰਤ ਸਿੰਘ ਉਰਫ ਕਾਲਾ ਪੁੱਤਰ ਸੁਰਜੀਤ ਸਿੰਘ ਜੋ ਕੇ ਬਰਨਾਲਾ ਆਏ ਹੋਏ ਹਨ, ਦੋਵੇਂ ਟਰੱਕ ਘੋੜਿਆਂ ਵਿੱਚ ਭਾਰੀ ਮਾਤਰਾ ਵਿੱਚ ਨਸ਼ੇ ਵਾਲੀਆਂ ਗੋਲੀਆਂ ਹਨ | ਜਿਨ੍ਹਾਂ ਦੇ ਮਾਲਕ ਜਗਦੀਸ਼ ਰਾਏ ਪੁੱਤਰ ਕੱਲੂ ਰਾਮ ਵਾਸੀ ਤਪਾ ਮੰਡੀ ਅਤੇ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਹਰਜਿੰਦਰ ਸਿੰਘ ਵਾਸੀ ਢਿੱਲਵਾਂ ਆਪਣੀ ਸਵਿਫਟ ਕਾਰ ਘੋੜੇ ਟਰੱਕਾਂ ਕੋਲ ਲਾਈ ਖੜੇ ਸਨ | ਜੋ ਆਪਸ ਵਿਚ ਮਿਲ ਕੇ ਰਾਜਸਥਾਨ ਵਿਚੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਦਾਣਾ ਮੰਡੀ ਬਰਨਾਲਾ ਵਿਖੇ ਵੇਚਣ ਲਈ ਗ੍ਰਾਹਕਾਂ ਦੀ ਭਾਲ ਕਰ ਰਹੇ ਹਨ | ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ 85 ਹਜ਼ਾਰ ਨਸੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰ ਲਿਆ ਅਤੇ ਉਕਤ ਵਿਅਕਤੀਆਂ ਖਿਲਾਫ 19 ਅਗਸਤ 2020 ਨੂੰ ਥਾਣਾ ਸਿਟੀ ਬਰਨਾਲਾ ਵਿਖੇ ਦਰਜ ਕਰਕੇ ਕੇਸ ਮਾਨਯੋਗ ਅਦਾਲਤ ਵਿਚ ਭੇਜ ਦਿੱਤਾ ਸੀ | ਸਥਾਨਕ ਅਦਾਲਤ ਵਿਚ ਚੱਲੀ ਕਾਰਵਾਈ ਦੌਰਾਨ ਅਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਬਿਕਰਮਜੀਤ ਸਿੰਘ ਨੇ ਸਰਕਾਰ ਵਕੀਲ ਵਲੋਂ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਜਗਦੀਸ਼ ਰਾਏ, ਜਸਵੰਤ ਸਿੰਘ ਉਰਫ ਕਾਲਾ ਤੇ ਮੰਗਾ ਸਿੰਘ ਨੂੰ ਦੋਸ਼ੀ ਮੰਨਦਿਆਂ 15-15 ਸਾਲ ਦੀ ਸਜ਼ਾ ਤੇ 2-2 ਲੱਖ ਰੁਪਏ ਜੁਰਮਾਨਾ ਅਤੇ ਕੁਲਦੀਪ ਸਿੰਘ ਉਰਫ ਕੀਪਾ ਨੂੰ 10 ਸਾਲ ਦੀ ਸਜ਼ਾ ਤੇ 1 ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਬਿਲਾਸਪੁਰ ਪਿੰਡੀ ਧੌਲਾ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਖ਼ਬਰ ਪ੍ਰਾਈਵੇਟ ਸਕੂਲ ਦੀ ਬੱਸ ਹਾਦਸਾਗ੍ਰਸਤ, ਡਰਾਈਵਰ ਤੇ ਵਿਦਿਆਰਥੀ ਜ਼ਖ਼ਮੀ <br/>
Ad Position 24