ਰੂੜੇਕੇ ਕਲਾਂ, 25 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਯੂਥ ਵਿੰਗ ਆਗੂ ਰਣਜੀਤ ਸਿੰਘ ਕੁਲਾਰ ਦੇ ਗ੍ਰਹਿ ਬਿਲਾਸਪੁਰ ਪਿੰਡੀ ਧੌਲਾ ਵਿਖੇ ਅਕਾਲੀ ਵਰਕਰ ਅਹੁਦੇਦਾਰਾਂ ਦੀ ਮੀਟਿੰਗ ਕਰਨ ਉਪਰੰਤ ਪਿੰਡ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਦੇ ਸਾਬਕਾ ਪ੍ਰਧਾਨ ਸਵਰਨ ਸਿੰਘ ਧਾਲੀਵਾਲ ਨੂੰ ਪ੍ਰਧਾਨ, ਪ੍ਰਧਾਨ ਬਹਾਦਰ ਸਿੰਘ ਯੂਥ ਵਿੰਗ, ਲਾਭ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਗੁਰਮੇਲ ਸਿੰਘ ਕੁਲਾਰ, ਦਰਸ਼ਨ ਸਿੰਘ ਕੁਲਾਰ, ਨਿਰਭੈ ਸਿੰਘ ਕੁਲਾਰ, ਅੰਮਿ੍ਤਪਾਲ ਸਿੰਘ, ਜਗਜੀਤ ਸਿੰਘ, ਬਲਜਿੰਦਰ ਸਿੰਘ, ਅਜੈਬ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ ਸੰਧੂ, ਦਲੀਪ ਸਿੰਘ, ਬਹਾਦਰ ਸਿੰਘ, ਜੀਤਾ ਸਿੰਘ, ਭੂਰਾ ਸਿੰਘ, ਬਲੌਰ ਸਿੰਘ, ਬਿੱਟੂ ਸਿੰਘ, ਅਮਰੀਕ ਸਿੰਘ, ਸੇਵਕ ਸਿੰਘ, ਕੁਲਦੀਪ ਸਿੰਘ ਕਾਲਾ, ਲੱਖਾ ਸਿੰਘ, ਜਗਮੀਤ ਖ਼ਾਨ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ | ਨਵ-ਨਿਯੁਕਤ ਸਾਰੇ ਅਹੁਦੇਦਾਰਾਂ ਨੂੰ ਯੂਥ ਵਿੰਗ ਦੇ ਆਗੂ ਰਣਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਐਡਵੋਕੇਟ ਰਾਹੀ ਨੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਕਾਲੀ ਦਲ ਦੀ ਤਾਜੋਕੇ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |