15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਦਾਲਤ ਨੇ ਤਿੰਨ ਜਣਿਆਂ ਨੂੰ ਭਗੌੜਾ ਕੀਤਾ ਘੋਸ਼ਿਤ

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਾਨਯੋਗ ਅਦਾਲਤ ਸ੍ਰੀ ਮਨੋਜ ਕੁਮਾਰ ਸੀ.ਜੇ.ਐਮ. ਬਰਨਾਲਾ ਵਲੋਂ ਇੱਕ ਕੇਸ ਵਿਚ ਤਿੰਨ ਜਣਿਆਂ ਨੂੰ ਭਗੌੜਾ ਘੋਸ਼ਿਤ ਕਰਨ 'ਤੇ ਥਾਣਾ ਸਿਟੀ-1 ਬਰਨਾਲਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮਨੋਜ ਕੁਮਾਰ ਸੀ.ਜੀ.ਐਮ. ਦੀ ਅਦਾਲਤ ਵਿਚ ਚਮਕੌਰ ਸਿੰਘ ਬਨਾਮ ਜੋਗਿੰਦਰ ਸਿੰਘ ਕੇਸ ਚੱਲ ਰਿਹਾ ਹੈ | ਜਿਸ ਵਿਚ ਜੋਗਿੰਦਰ ਸਿੰਘ, ਚਰਨਜੀਤ ਕੌਰ ਅਤੇ ਰਾਜਿੰਦਰ ਸਿੰਘ ਵਾਸੀਆਨ ਨੈਣੇਵਾਲ ਨੂੰ ਅਦਾਲਤ ਵਲੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਕਤ ਤਿੰਨੋਂ ਜਣੇ ਅਦਾਲਤ ਵਿਚ ਪੇਸ਼ ਨਹੀਂ ਹੋਏ | ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਅਤੇ ਅਦਾਲਤ ਦੇ ਹੁਕਮਾਂ ਦੇ ਅਧਾਰ 'ਤੇ ਥਾਣਾ ਸਿਟੀ-1 ਬਰਨਾਲਾ ਵਿਖੇ ਜੋਗਿੰਦਰ ਸਿੰਘ, ਚਰਨਜੀਤ ਕੌਰ ਅਤੇ ਰਾਜਿੰਦਰ ਸਿੰਘ ਖ਼ਿਲਾਫ਼ ਧਾਰਾ 174-ਏ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਬਾੜ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਬਿਲਾਸਪੁਰ ਪਿੰਡੀ ਧੌਲਾ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ
Ad Position 24