ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਚ 9 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿਨ੍ਹਾਂ ਵਿਚ ਤੱਥਗੁਰੂ ਹਸਪਤਾਲ, ਡਾ. ਪਰਦੀਪ ਸ਼ਰਮਾ ਹਸਪਤਾਲ, ਡਾ. ਨਰੇਸ਼ ਹਸਪਤਾਲ ਅਤੇ ਹਾਰਟ ਸੈਂਟਰ, ਪੰਜਾਬ ਆਈ ਹਸਪਤਾਲ, ਤਿ੍ਲੋਕੀ ਆਈ ਹਸਪਤਾਲ ਅਤੇ ਰੈਟੀਨਾ ਸੈਂਟਰ, ਲਾਈਫਲਾਈਨ ਮਲਟੀ ਸਪੈਸ਼ਲਿਟੀ ਹਸਪਤਾਲ, ਗੁਰੂ ਨਾਨਕ ਡਾਇਲਸਿਸ ਸੈਂਟਰ, ਹਰੀਓਮ ਹਸਪਤਾਲ, ਭੀਮ ਨਰਸਿੰਗ ਹੋਮ ਸ਼ਾਮਲ ਹਨ | ਉਨ੍ਹਾਂ ਨੇ ਇਨ੍ਹਾਂ ਸਾਰੇ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਇਸ ਸਕੀਮ ਅਧੀਨ ਮਰੀਜ਼ਾਂ ਨੂੰ ਬਣਦਾ ਲਾਭ ਅਤੇ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਸਿਹਤ ਵਿਭਾਗ ਬਰਨਾਲਾ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਮਰੀਜ਼ ਇਸ ਸਕੀਮ ਬਾਰੇ ਅਤੇ ਢੁਕਵੇਂ ਹਸਪਤਾਲ ਜਿੱਥੇ ਉਸ ਦਾ ਇਲਾਜ ਹੋਣਾ ਹੈ, ਬਾਰੇ ਜਾਣਕਾਰੀ ਲੈ ਸਕਣ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਰਜਿਸਟਰੇਸ਼ਨ ਕੈਂਪ 21 ਥਾਵਾਂ ਉੱਤੇ ਚੱਲ ਰਹੇ ਹਨ ਜੋ ਕਿ ਬਰਨਾਲਾ ਵਾਰਡ ਨੰਬਰ 27, ਵਾਰਡ ਨੰਬਰ 17, ਵਾਰਡ ਨੰਬਰ 3, ਵਾਰਡ ਨੰਬਰ 5, ਵਾਰਡ ਨੰਬਰ 19, ਹਰੀਗੜ੍ਹ, ਖੁੱਡੀ ਕਲਾਂ, ਮਹਿਲ ਕਲਾਂ ਸੋਢੇ, ਬੀਹਲਾ, ਨਰੈਣਗੜ੍ਹ ਸੋਹੀਆਂ, ਛੀਨੀਵਾਲ ਖ਼ੁਰਦ, ਵਿਧਾਤੇ, ਚੁੰਗਾਂ, ਪੱਖੋਕੇ, ਮੌੜ ਮਕਸੂਥਾ, ਜੰਡਸਰ, ਮਝੂਕੇ, ਜੈਮਲ ਸਿੰਘ ਵਾਲਾ, ਭਦੌੜ ਵਾਰਡ ਨੰਬਰ 3, ਕੋਟਦੁੰਨਾ, ਛੰਨਾ ਗੁਲਾਬ ਸਿੰਘ ਵਾਲਾ ਵਿਚ ਚੱਲ ਰਹੇ ਹਨ | ਮੀਟਿੰਗ ਵਿਚ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਅÏਜਲਾ, ਸਿਹਤ ਵਿਭਾਗ ਤੋਂ ਸੰਦੀਪ ਸਿੰਘ ਅਤੇ ਸਬੰਧਿਤ ਪ੍ਰਾਈਵੇਟ ਹਸਪਤਾਲਾਂ ਤੋਂ ਡਾਕਟਰ ਮੌਜੂਦ ਸਨ |
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲ ਪ੍ਰਬੰਧਕਾਂ ਨਾਲ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ <br/>
ਅਜੀਤ ਡੈਸਕ
26-02-2026