15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਚੈੱਕ ਬਾਊਂਸ ਮਾਮਲੇ 'ਚ ਦੋਸ਼ੀ ਨੂੰ ਇਕ ਸਾਲ ਦੀ ਸਜ਼ਾ

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ, 25 ਫਰਵਰੀ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਬਰਨਾਲਾ ਸ੍ਰੀ ਸੁਧੀਰ ਕੁਮਾਰ ਦੀ ਅਦਾਲਤ ਵਲੋਂ ਇਕ ਚੈੱਕ ਬਾਉਂਸ ਦੇ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਚਿਮਨ ਲਾਲ ਵਾਸੀ ਸੈਦੋਕੇ (ਮੋਗਾ) ਨੂੰ ਐਡਵੋਕੇਟ ਦਰਸ਼ਨ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 1 ਸਾਲ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਦਰਸ਼ਨ ਸਿੰਘ ਸਿੱਧੂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਵਜੀਦਕੇ ਕਲਾਂ (ਬਰਨਾਲਾ) ਤੋਂ ਚਿਮਨ ਲਾਲ ਨੇ ਡੇਢ ਲੱਖ ਰੁਪਏ 14 ਸਤੰਬਰ 2017 ਨੂੰ ਹੱਥ ਉਧਾਰ ਲਏ ਸਨ, ਜਿਸ ਦੇ ਇਵਜ਼ ਵਜੋਂ ਉਸ ਨੇ ਕੁਲਵਿੰਦਰ ਸਿੰਘ ਨੂੰ ਇਕ ਚੈੱਕ ਦੇ ਦਿੱਤਾ, ਜਦ ਕੁਲਵਿੰਦਰ ਸਿੰਘ ਨੇ ਪੈਸੇ ਕਢਵਾਉਣ ਲਈ ਚੈੱਕ ਬੈਂਕ ਵਿਚ ਲਾਇਆ ਤਾਂ ਖਾਤੇ ਵਿਚ ਪੈਸੇ ਨਾ ਹੋਣ ਕਾਰਨ ਚੈਕ ਬਾਉਂਸ ਹੋ ਗਿਆ ਜਿਸ ਤੋਂ ਬਾਅਦ ਕੁਲਵਿੰਦਰ ਸਿੰਘ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿਚ 138 ਐਨ.ਆਈ.ਐਕਟ ਤਹਿਤ ਕੇਸ ਦਾਇਰ ਕਰ ਦਿੱਤਾ | ਲੰਬਾ ਸਮਾਂ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਚਿਮਨ ਲਾਲ ਨੂੰ ਇਕ ਸਾਲ ਦੀ ਸਜਾ ਦਾ ਹੁਕਮ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਰੋਜ਼ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲ ਪ੍ਰਬੰਧਕਾਂ ਨਾਲ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ <br/>
Ad Position 24