15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਰੂੜੇਕੇ ਕਲਾਂ ਵਿਖੇ ਨੌਜਵਾਨ ਆਪ ਛੱਡ ਕੇ ਹੋਏ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 26-02-2026
ਰੂੜੇਕੇ ਕਲਾਂ, 25 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਨੌਜਵਾਨ ਜਸਵੰਤ ਸਿੰਘ, ਕੁਲਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਕੀਰਤ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਜਸ਼ਨ ਸਿੰਘ, ਜਗਸੀਰ ਸਿੰਘ, ਹਰਦੀਪ ਸਿੰਘ, ਅਰਸ਼ਦੀਪ ਸਿੰਘ ਆਦਿ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਨੂੰ ਪੰਜਾਬ ਦੇ ਨੌਜਵਾਨ ਸਮਝ ਚੁੱਕੇ ਹਨ | ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਦੇ ਨੌਜਵਾਨ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਾਰੇ ਵਰਗਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ, ਜਥੇਦਾਰ ਭੋਲਾ ਸਿੰਘ ਰੂੜੇਕੇ ਕਲਾਂ ਸਾਬਕਾ ਸਰਪੰਚ, ਜਥੇਦਾਰ ਬਿੰਦਰ ਸਿੰਘ, ਬਲਜੀਤ ਸਿੰਘ ਗਾਘੀ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਸਮੂਹ ਨੇ ਵਿਕਸਿਤ ਭਾਰਤ ਮਿਸ਼ਨ ਤਹਿਤ ਸਰਵ-ਭਾਰਤੀ ਭਰਤੀ ਮੁਹਿੰਮ ਸ਼ੁਰੂ ਕੀਤੀ ਅਗਲੀ ਖ਼ਬਰ ਰਾਏਸਰ ਸਕੂਲ 'ਚ ਵਾਤਾਵਰਨ ਸਿੱਖਿਆ ਤਹਿਤ ਇਕ ਰੋਜ਼ਾ ਵਰਕਸ਼ਾਪ ਆਯੋਜਿਤ <br/>
Ad Position 24