15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਰੀਬ ਇਕ ਮਹੀਨੇ ਤੋਂ ਬੰਦ ਪਿਆ ਬਲੱਡ ਬੈਂਕ ਜਲਦ ਹੋਵੇਗਾ ਚਾਲੂ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ, 25 ਫਰਵਰੀ (ਨਰਿੰਦਰ ਅਰੋੜਾ)-ਪਿਛਲੇ ਕਰੀਬ ਇਕ ਮਹੀਨੇ ਤੋਂ ਸਿਵਲ ਹਸਪਤਾਲ ਬਰਨਾਲਾ ਦਾ ਬਲੱਡ ਬੈਂਕ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਕਾਫ਼ੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਵਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਬਰਨਾਲਾ ਦਾ ਬਲੱਡ ਬੈਂਕ 15 ਦਿਨਾਂ ਦੇ ਅੰਦਰ ਚਾਲੂ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਬਲੱਡ ਬੈਂਕ ਨੂੰ ਤੀਜੀ ਮੰਜ਼ਿਲ ਤੋਂ ਬਦਲ ਕੇ ਜ਼ਮੀਨੀ ਮੰਜ਼ਿਲ 'ਤੇ ਲਿਆਂਦਾ ਗਿਆ ਸੀ | ਤਬਦੀਲੀ ਲਈ ਲੋੜੀਂਦੀ ਪ੍ਰਕਿਰਿਆ ਵਿਚ ਕਮੀ ਰਹਿਣ ਕਾਰਨ ਬਲੱਡ ਬੈਂਕ ਲਈ ਮਨਜ਼ੂਰੀ ਮਿਲਣ ਵਿਚ ਦੇਰੀ ਹੋ ਗਈ ਹੈ | ਉਨ੍ਹਾਂ ਪੂਰੀ ਉਮੀਦ ਜਤਾਈ ਕਿ ਆਉਣ ਵਾਲੇ ਦੋ ਹਫ਼ਤਿਆਂ ਦੇ ਅੰਦਰ ਬਲੱਡ ਬੈਂਕ ਚਾਲੂ ਹੋ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਲਈ ਐਮਰਜੈਂਸੀ ਦੇ ਨੇੜੇ ਕਮਰਾ ਨੰਬਰ 12 ਵਿਚ ਬਲੱਡ ਸਟੋਰੇਜ ਯੂਨਿਟ ਬਣਾਇਆ ਗਿਆ ਹੈ, ਜਿੱਥੇ ਹਰ ਗਰੁੱਪ ਦਾ ਬਲੱਡ ਉਪਲਬਧ ਹੈ |
Ad Position 22
No active advertisement
ਪਿਛਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਟਰਾਈਡੈਂਟ ਸਮੂਹ ਨੇ ਵਿਕਸਿਤ ਭਾਰਤ ਮਿਸ਼ਨ ਤਹਿਤ ਸਰਵ-ਭਾਰਤੀ ਭਰਤੀ ਮੁਹਿੰਮ ਸ਼ੁਰੂ ਕੀਤੀ
Ad Position 24