ਸ਼ਹਿਣਾ, 25 ਫਰਵਰੀ (ਸੁਰੇਸ਼ ਗੋਗੀ)-ਆਰ.ਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਮੱੁਖ ਮਹਿਮਾਨ ਵਜੋਂ ਸੰਸਥਾ ਦੇ ਪ੍ਰਬੰਧਕ ਮੈਂਬਰ ਡਾ: ਵਿਵੇਕ ਧੀਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੱਚਿਆਂ ਵਲੋਂ ਰੰਗਾਂ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਦੌਰਾਨ ਬੱਚਿਆਂ ਦੇ ਦਾਦਾ-ਦਾਦੀ ਦੇ ਮੁਕਾਬਲੇ ਕਰਵਾਏ ਗਏ | ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ੍ਰੀ ਅਨੁਜ ਸ਼ਰਮਾ ਨੇ ਕਿਹਾ ਕਿ ਦਾਦਾ-ਦਾਦੀ ਦਿਵਸ ਮਨਾਉਣ ਦਾ ਉਦੇਸ਼ ਬੱਚਿਆਂ ਵਿਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸਬੰਧਾਂ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਅੰਜੂ ਸ਼ਰਮਾ, ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਦਾਦਾ-ਦਾਦੀ ਹਾਜ਼ਰ ਸਨ |