15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਥਾਈਲੈਂਡ ਕਰਾਟੇ ਕੱਪ ਇੰਟਰਨੈਸ਼ਨਲ ਚੈਂਪੀਅਨਸ਼ਿਪ-2026 'ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 26-02-2026
ਬਰਨਾਲਾ, 25 ਫਰਵਰੀ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਬੈਂਕਾਕ (ਥਾਈਲੈਂਡ) ਵਿਖੇ ਹੋਈ ਥਾਈਲੈਂਡ ਕਰਾਟੇ ਕੱਪ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2026 ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਅੰਤਰ ਰਾਸ਼ਟਰੀ ਪੱਧਰ 'ਤੇ ਦੇਸ਼, ਪੰਜਾਬ ਤੇ ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀ ਦੀਦਾਰਜੋਤ ਸਿੰਘ ਨੇ ਸੋਨ ਤੇ ਚਾਂਦੀ ਦਾ ਤਗਮਾ, ਅਮਨਜੋਤ ਕੌਰ ਨੇ ਚਾਂਦੀ ਤੇ ਤਾਂਬੇ ਦਾ ਤਗਮਾ, ਜਸਕਰਨ ਸਿੰਘ ਨੇ ਚਾਂਦੀ ਤੇ ਤਾਂਬੇ ਦਾ ਤਗਮਾ ਅਤੇ ਦਿਲਰਾਜ ਸਿੰਘ ਨੇ ਚਾਂਦੀ ਤੇ ਤਾਂਬੇ ਦਾ ਤਗਮਾ ਜਿੱਤਿਆ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਜਗਸੀਰ ਵਰਮਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਾਡਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ | ਸਗੋਂ ਅਜਿਹੇ ਹੀਰੇ ਤਰਾਸ਼ਣਾ ਹੈ ਜੋ ਵਿਸ਼ਵ ਪੱਧਰ 'ਤੇ ਆਪਣੀ ਪਛਾਣ ਬਣਾ ਸਕਣ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ 305/24 ਅਤੇ 306/24 ਨੋਟੀਫ਼ਿਕੇਸ਼ਨ ਅਧੀਨ ਰੱਖੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ - ਪ੍ਰਧਾਨ ਅ...
Ad Position 24