ਭਦੌੜ, 25 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ 15 ਮਾਰਚ ਨੂੰ ਪਿੰਡ ਤਾਜੋਕੇ ਦੇ ਪਬਲਿਕ ਸਟੇਡੀਅਮ ਵਿਖੇ ਕੀਤੀ ਜਾ ਰਹੀ ਵਿਧਾਨ ਸਭਾ ਹਲਕਾ ਭਦੌੜ ਦੀ 'ਪੰਜਾਬ ਬਚਾਉ' ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਸਥਾਨਕ ਆਗੂਆਂ ਨਾਲ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਕੇ ਰੱਖ ਦਿੱਤੇ ਹਨ ਉੱਥੇ ਕਾਫ਼ਲਿਆਂ ਦੇ ਰੂਪ ਵਿਚ ਪੁੱਜ ਰਿਹਾ ਲੋਕਾਂ ਦਾ ਇਕੱਠ ਅਕਾਲੀ ਦਲ ਪ੍ਰਤੀ ਅਥਾਹ ਪਿਆਰ ਦਰਸਾਅ ਰਿਹਾ ਹੈ ਕਿ ਲੋਕ ਮੁੜ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਬੇਹੱਦ ਉਤਾਵਲੇ ਹਨ | ਐਡਵੋਕੇਟ ਰਾਹੀ ਨੇ ਦੱਸਿਆ ਕਿ 15 ਮਾਰਚ ਦੀ ਤਾਜੋਕੇ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਉਨ੍ਹਾਂ ਹਲਕੇ ਦੇ ਸਮੂਹ ਲੋਕਾਂ ਨੂੰ ਇਸ ਰੈਲੀ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਸਮੇਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਸੀਨੀ.ਆਗੂ ਸੁਰਜੀਤ ਸਿੰਘ ਸੰਘੇੜਾ, ਬਲਵਿੰਦਰ ਸਿੰਘ ਲਧਰੋਈਆ, ਗੁਰਵਿੰਦਰ ਸਿੰਘ ਗੋਰਾ, ਸੁਖਦੇਵ ਸਿੰਘ ਜੈਦ, ਸਾਬਕਾ ਸਰਪੰਚ ਗੁਰਚਰਨ ਸਿੰਘ ਮਾਨ, ਜਸਵੀਰ ਸਿੰਘ ਭਾਗੀਕੇ, ਸੋਹਨਾ ਸਿੰਘ ਸਿੱਧੂ, ਸੁਖਦੇਵ ਸਿੰਘ, ਸੁਰਜੀਤ ਸਿੰਘ ਗੋਂਦਾਰਾ, ਲਾਭ ਸਿੰਘ ਲਧਰੋਈਆ, ਗੁਰਮੇਲ ਸਿੰਘ ਗੇਲੀ, ਬਿੱਕਰ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਬਲੌਰ ਸਿੰਘ, ਬੂਟਾ ਸਿੰਘ ਸਮੇਤ ਭੋਲਾ ਸਿੰਘ ਹੋਰ ਵੀ ਆਗੂ ਹਾਜ਼ਰ ਸਨ |