21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 27-02-2026
ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਇਸ ਮੌਕੇ ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਜਗਸੀਰ ਸਿੰਘ, ਭੁਪਿੰਦਰ ਕੁਮਾਰ, ਜਸਵੀਰ ਸਿੰਘ, ਜਸਵੰਤ ਸਿੰਘ, ਕੀਰਤੀ ਦੇਵੀ ਨੇ ਕਿਹਾ ਕਿ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫ਼ਤਰੀ ਕਰਮਚਾਰੀਆਂ ਦੀਆ ਤਨਖ਼ਾਹਾਂ 'ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਗਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗ਼ਲਤ ਹੈ | ਉਨ੍ਹਾਂ ਦੱਸਿਆ ਕਿ ਅਨੇਕਾਂ ਵਾਰ ਮੱੁਖ ਮੰਤਰੀ ਅਤੇ ਹੋਰ ਕੈਬਨਿਟ ਮੰਤਰੀਆਂ ਨਾਲ ਮੀਟਿੰਗਾਂ ਬੇਸਿੱਟਾ ਰਹੀਆਂ ਹਨ | ਆਗੂਆਂ ਕਿਹਾ ਕਿ ਮੁਲਾਜ਼ਮਾਂ ਵਲੋਂ 27 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਤਨਖ਼ਾਹ ਕਟੌਤੀ ਦਾ ਅਤੇ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫ਼ੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਮਾਜ ਅੰਦਰ ਇਫ਼ਤਾਰ ਪਾਰਟੀਆਂ ਭਾਈਚਾਰਕ ਸਾਂਝ ਦੀਆਂ ਪ੍ਰਤੀਕ- ਵਿਧਾਇਕ ਡਾ. ਰਹਿਮਾਨ
Ad Position 24