21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 27-02-2026
ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੁੰਨਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੁੰਨਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਮੀਟਿੰਗ ਉਪਰੰਤ ਨੰਬਰਦਾਰ ਯੂਨੀਅਨ ਵਲੋਂ ਨਵੇਂ ਆਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦਾ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਵੀ ਜਾਣੂ ਕਰਵਾਇਆ, ਡੀ.ਸੀ. ਬਰਨਾਲਾ ਨੇ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਨੰਦ ਸਿੰਘ ਕਾਹਨੇਕੇ, ਹਰਿੰਦਰ ਸਿੰਘ, ਅਜਮੇਰ ਸਿੰਘ, ਭੋਲਾ ਸਿੰਘ ਕਾਲੇਕੇ, ਗੁਰਦੇਵ ਸਿੰਘ ਕਾਲੇਕੇ, ਜਗਤਾਰ ਸਿੰਘ ਹਰੀਗੜ੍ਹ, ਜਸਵਿੰਦਰ ਸਿੰਘ ਕਾਲੇਕੇ, ਦਰਸ਼ਨ ਸਿੰਘ ਠੀਕਰੀਵਾਲਾ, ਸੁਖਵਿੰਦਰ ਸਿੰਘ ਕਾਲੇਕੇ, ਜਗਜੀਤ ਸਿੰਘ ਖੱੁਡੀ ਕਲਾਂ, ਰਾਜਵਿੰਦਰ ਸਿੰਘ, ਤਰਲੋਚਨ ਸਿੰਘ, ਹਰਜਿੰਦਰ ਸਿੰਘ ਮਾਨ, ਪ੍ਰਦੀਪ ਸਿੰਘ ਬਰਨਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਕੈਂਸਰ ਸਕਰੀਨਿੰਗ ਸੰਬੰਧੀ ਟਰੇਨਿੰਗ ਸੈਸ਼ਨ ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਜਾਰੀ
Ad Position 24