21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿਹਤ ਵਿਭਾਗ ਵਲੋਂ ਕੈਂਸਰ ਸਕਰੀਨਿੰਗ ਸੰਬੰਧੀ ਟਰੇਨਿੰਗ ਸੈਸ਼ਨ

Ad Position 21
No active advertisement
ਅਜੀਤ ਡੈਸਕ 27-02-2026
ਬਰਨਾਲਾ, 26 ਫਰਵਰੀ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਹੈਲਥ ਵੈਲਨੈੱਸ ਸੈਂਟਰ ਪੱਧਰ 'ਤੇ ਵੱਖ-ਵੱਖ ਤਰ੍ਹਾਂ ਦੇ ਕੈਂਸਰਾਂ ਦੀ ਸਕਰੀਨਿੰਗ ਕਰਨ ਲਈ ਕਮਿਉਨਟੀ ਹੈਲਥ ਅਫ਼ਸਰਾਂ ਵਾਸਤੇ ਦਫ਼ਤਰ ਸਿਵਲ ਸਰਜਨ ਬਰਨਾਲਾ ਦੇ ਟਰੇਨਿੰਗ ਅਨੈਕਸੀ ਹਾਲ ਵਿਖੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਪ੍ਰਵੇਸ਼ ਸੋਹਲ ਨੇ ਦੱਸਿਆ ਕਿ ਇਸ ਵਰਕਸ਼ਾਪ ਵਿਚ ਜ਼ਿਲ੍ਹਾ ਬਰਨਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਕੈਂਸਰ (ਮੂੰਹ ਦਾ ਕੈਂਸਰ, ਛਾਤੀ ਦਾ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਆਦਿ) ਦੀ ਮੁੱਢਲੀ ਪਹਿਚਾਣ ਕਰਨ ਲਈ ਵਿਸਥਾਰ ਸਹਿਤ ਟਰੇਨਿੰਗ ਦਿੱਤੀ ਗਈ | ਇਸ ਵਰਕਸ਼ਾਪ ਵਿਚ ਟਰੇਨਰ ਵਜੋਂ ਡਾ: ਵੰਦਨਾ ਭਾਂਬਰੀ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ, ਡਾ: ਸ਼ਿਖਾ ਪਥੋਲੋਜਿਸਟ ਐਸ.ਡੀ.ਐਚ. ਤਪਾ, ਕੁਲਵੰਤ ਸਿੰਘ ਵਿਰਕ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਵਲੋਂ ਬਲਾਕ ਵਿਚ ਕੰਮ ਕਰਦੇ ਹੈਲਥ ਅਫ਼ਸਰਾਂ ਨੂੰ ਡਾਇਗਨੋਸਟਿਕ ਕਿੱਟ, ਕੈਂਸਰ ਸਕਰੀਨਿੰਗ ਵਿਸ਼ੇ 'ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰ ਕੇ ਪਿੰਡ ਪੱਧਰ ਉੱਪਰ ਹੀ ਇਸ ਦੇ ਮੁੱਢਲੇ ਲੱਛਣਾਂ ਦੀ ਪਛਾਣ ਰਾਹੀਂ ਬਣਦਾ ਇਲਾਜ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੀ. ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ
Ad Position 24