21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੀ. ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-02-2026
ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਰਵਿੰਦਰ ਸਿੰਘ ਬਿੰਦਰ ਪੱੁਤਰ ਬਲਵੀਰ ਸਿੰਘ ਵਾਸੀ ਪੱਖੋ ਕਲਾਂ (ਬਰਨਾਲਾ) ਖ਼ਿਲਾਫ਼ ਮਿਤੀ 4 ਮਈ 2019 ਨੂੰ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ ਮੁਲਜ਼ਮ ਨੂੰ 28 ਨਵੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸਕੱਤਰ/ਗ੍ਰਾਮ ਸੇਵਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਕੈਂਸਰ ਸਕਰੀਨਿੰਗ ਸੰਬੰਧੀ ਟਰੇਨਿੰਗ ਸੈਸ਼ਨ
Ad Position 24