21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਚਾਇਤ ਸਕੱਤਰ/ਗ੍ਰਾਮ ਸੇਵਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-02-2026
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤ ਸਕੱਤਰ/ਗ੍ਰਾਮ ਸੇਵਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਏ.ਡੀ.ਸੀ. (ਡੀ) ਬਰਨਾਲਾ ਵਲੋਂ 24 ਫਰਵਰੀ ਨੂੰ ਮੀਟਿੰਗ ਵਿਚ ਕਿਹਾ ਕਿ ਬਿਨਾਂ ਕੰਮ ਸ਼ੁਰੂ ਕੀਤੇ ਹੀ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਐਡਵਾਂਸ ਪੇਮੈਂਟਾਂ ਕਰਨ ਦਾ ਟਾਰਗੈਟ ਦਿੱਤਾ ਗਿਆ ਸੀ, ਜਿਸ ਦੇ ਤਹਿਤ ਇਹ ਪੇਮੈਂਟਾਂ ਕਰਨੀਆਂ ਹਨ | ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰ/ਗ੍ਰਾਮ ਸੇਵਕਾਂ ਕੋਲ ਇਕ ਸਰਕਲ ਦੀ ਥਾਂ 3-3 ਸਰਕਲ ਹਨ, ਜਿਸ ਦਾ ਵਾਧੂ ਬੋਝ ਉਨ੍ਹਾਂ ਉੱਪਰ ਪਾਇਆ ਜਾ ਰਿਹਾ ਹੈ ਅਤੇ ਅਫ਼ਸਰਸ਼ਾਹੀ ਦਿੱਤੇ ਜਾ ਰਹੇ ਟੀਚੇ ਨੂੰ ਪੂਰਾ ਕਰਨ ਲਈ ਦਬਾਅ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪੰਚਾਇਤ ਵਿਚ ਮਤਾ ਪਾਉਣਾ, ਐਸਟੀਮੇਟ ਲਾਉਣੇ ਜ਼ਰੂਰੀ ਹੁੰਦੇ ਹਨ, ਜਿਹੜਾ ਕਿ 2 ਦਿਨਾਂ ਵਿਚ ਕਰਨਾ ਅਸੰਭਵ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਹੋਰ ਵੀ ਵਾਧੂ ਕੰਮ ਲਿਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਏ.ਡੀ.ਸੀ.(ਡੀ) ਵਲੋਂ ਦਿੱਤੇ ਟਾਰਗੈਟ ਅਨੁਸਾਰ ਪੇਮੈਂਟ ਨਾ ਕਰਨ 'ਤੇ ਸਸਪੈਂਡ ਕਰਨ ਦੀ ਧਮਕੀ ਦਿੱਤੀ, ਜੋ ਕਿ ਮਨੱੁਖੀ ਅਧਿਕਾਰਾਂ ਦੀ ਉਲੰਘਣਾ ਹੈ |
ਇਸ ਸਬੰਧੀ ਉਨ੍ਹਾਂ ਮੱੁਖ ਸਕੱਤਰ ਪੰਜਾਬ, ਚੇਅਰਮੈਨ ਮਨੱੁਖੀ ਅਧਿਕਾਰ ਕਮਿਸ਼ਨ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਵੀ ਮੰਗ-ਪੱਤਰ ਭੇਜੇ ਗਏ | ਇਸ ਮੌਕੇ ਸੁਖਜੀਤ ਸਿੰਘ ਸੱੁਖੀ, ਗੁਰਮੇਲ ਸਿੰਘ ਕੱਟੂ, ਸਤਵਿੰਦਰ ਸਿੰਘ ਬਿੱਟੀ, ਗੁਰਪ੍ਰੀਤ ਸਿੰਘ, ਲਾਭ ਸਿੰਘ, ਸਵਰਨ ਸਿੰਘ ਭੂੰਦੜ, ਜਸਪਿੰਦਰ ਸਿੰਘ ਗਿੱਲ, ਕਰਨ ਚੰਦੇਲ, ਕਨਵਰ ਸਿੰਘ, ਮੋਨਾ ਰਾਣੀ, ਸੁਖਪਾਲ ਕੌਰ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੇ ਜਬਰ ਖ਼ਿਲਾਫ਼ ਜਥੇਬੰਦੀਆਂ ਵਲੋਂ ਬਠਿੰਡਾ 'ਚ 6 ਨੂੰ ਸਾਂਝੇ ਮੁਜ਼ਾਹਰੇ ਦਾ ਐਲਾਨ ਅਗਲੀ ਖ਼ਬਰ ਪੀ. ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ
Ad Position 24