21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਮ. ਪੀ. ਲੈਡ ਤਹਿਤ 229 ਕੰਮਾਂ ਲਈ ਤਕਰੀਬਨ 5.27 ਕਰੋੜ ਕੀਤੇ ਜਾਰੀ- ਮੀਤ ਹੇਅਰ

Ad Position 21
No active advertisement
ਅਜੀਤ ਡੈਸਕ 27-02-2026

ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਐਮ.ਪੀ. ਲੈਡ ਤਹਿਤ 229 ਕੰਮਾਂ ਲਈ ਤਕਰੀਬਨ 5.27 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹੇ ਵਿਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹਲਕਾ ਬਰਨਾਲਾ ਦੇ ਸ਼ਹਿਰੀ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੀਤਾ | ਉਨ੍ਹਾਂ ਕਿਹਾ ਕਿ ਐਮ.ਪੀ. ਲੈਡ ਤਹਿਤ ਨਗਰ ਨਿਗਮ ਬਰਨਾਲਾ ਵਿਚ 48 ਕੰਮਾਂ ਲਈ 1.15 ਕਰੋੜ ਤੋਂ ਵੱਧ ਰਾਸ਼ੀ ਜਾਰੀ ਕੀਤੀ ਗਈ ਹੈ | ਨਗਰ ਕੌਂਸਲ ਧਨੌਲਾ ਦੇ 20 ਕੰਮਾਂ ਲਈ 29 ਲੱਖ ਰੁਪਏ ਤੋਂ ਵੱਧ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨਗਰ ਪੰਚਾਇਤ ਹੰਡਿਆਇਆ ਲਈ 10 ਕੰਮ ਕਰੀਬ ਸਾਢੇ 21 ਲੱਖ ਤੋਂ ਵੱਧ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ | ਇਨ੍ਹਾਂ 3 ਸ਼ਹਿਰੀ ਇਕਾਈਆਂ ਲਈ 1.66 ਕਰੋੜ ਤੋਂ ਵੱਧ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰ ਕੇ ਵਰਤੋਂ ਸਰਟੀਫਿਕੇਟ ਅਪਲੋਡ ਕੀਤੇ ਜਾਣ ਤਾਂ ਜੋ ਇਹ ਆਨਲਾਈਨ ਪੋਰਟਲ 'ਤੇ ਦਰਜ ਹੋ ਸਕਣ | ਉਨ੍ਹਾਂ ਮੀਟਿੰਗ ਵਿਚ ਮੌਜੂਦ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਨਗਰ ਪੰਚਾਇਤ ਹੰਡਿਆਇਆ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇ ਅਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਪੋਰਟਲ ਉੱਤੇ ਅਪਲੋਡ ਕਰਵਾਏ ਜਾਣ | ਉਨ੍ਹਾਂ ਬਰਨਾਲਾ ਸ਼ਹਿਰ ਵਿਚ ਸੀਵਰੇਜ, ਜਲ ਸਪਲਾਈ ਪ੍ਰੋਜੈਕਟਾਂ, ਪਾਰਕਾਂ ਅਤੇ ਖੇਡ ਮੈਦਾਨਾਂ ਦੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਠੇਕੇਦਾਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਸੀਵਰੇਜ ਅਤੇ ਹੋਰ ਵਿਕਾਸ ਕੰਮਾਂ ਦੌਰਾਨ ਸੁਰੱਖਿਆ ਮਾਪਦੰਡਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਤਾਂ ਜੋ ਚੱਲਦੇ ਕੰਮ ਦੌਰਾਨ ਕੋਈ ਅਣਸੁਖਾਂਵੀ ਘਟਨਾ ਨਾ ਵਾਪਰੇ ਅਤੇ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਇਕਾਈਆਂ ਵਿਚ ਚੱਲ ਰਹੇ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਤਾਂ ਜੋ ਉਹ ਕੰਮ ਮਿਆਰੀ ਅਤੇ ਸਮਾਂਬੱਧ ਤਰੀਕੇ ਨਾਲ ਕਰਵਾਏ ਜਾ ਸਕਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਡਾ. ਅਜੀਤਪਾਲ ਸਿੰਘ ਚਹਿਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ ਸਮੇਤ ਨਗਰ ਨਿਗਮ, ਨਗਰ ਕੌਂਸਲਾਂ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ¸ਮਾਮਲਾ ਬੰਦ ਪਏ ਬਲੱਡ ਬੈਂਕ ਦਾ¸ ਭਾਜਪਾ ਆਗੂਆਂ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਬਜ਼ਾ ਵਾਰੰਟ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਨੇ ਲਾਇਆ ਧਰਨਾ
Ad Position 24