21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮੇਂ ਸਰਪੰਚ ਬੀਬੀ ਕਿਰਨਾ ਰਾਣੀ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 27-02-2026
ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਬਾਬੇ ਸ਼ਹੀਦਾਂ ਦੇ ਅਸਥਾਨ 'ਤੇ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਖ਼ਾਲਸਾ ਨੇ ਪ੍ਰਬੰਧਕੀ ਕਮੇਟੀ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ ਇਕ ਦਹਾਕੇ ਤੋਂ ਲਗਾਤਾਰ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਇੱਥੇ ਪਹੁੰਚਦੀਆਂ ਹਨ | ਇਸ ਮੌਕੇ ਪ੍ਰਧਾਨ ਖ਼ਾਲਸਾ ਨੇ ਗ੍ਰਾਮ ਪੰਚਾਇਤ ਮਹਿਲ ਕਲਾਂ ਦੇ ਸਰਪੰਚ ਬੀਬੀ ਕਿਰਨਾ ਰਾਣੀ ਵਲੋਂ ਇਸ ਧਾਰਮਿਕ ਅਸਥਾਨ ਦੇ ਵਿਕਾਸ ਕਾਰਜਾਂ ਲਈ ਪਾਏ ਗਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਪ੍ਰਬੰਧਕਾਂ ਵਲੋਂ ਸਰਪੰਚ ਬੀਬੀ ਕਿਰਨਾ ਰਾਣੀ, ਨੌਜਵਾਨ ਆਗੂ ਅਰੁਣ ਕੁਮਾਰ ਬਾਂਸਲ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਦਾਨੀ ਸੱਜਣਾਂ ਨੂੰ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੂਟਾ ਸਿੰਘ, ਪਰਮਜੀਤ ਸਿੰਘ ਪੰਮਾ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਜਗਰਾਜ ਸਿੰਘ ਭੱਠਲ, ਹੈਪੀ ਮੌੜ, ਤਜਿੰਦਰਦੇਵ ਸਿੰਘ ਮਿੰਟੂ, ਕੁਲਵੰਤ ਸਿੰਘ ਭੱਠਲ, ਮਾਸਟਰ ਸੁਰਜੀਤ ਸਿੰਘ ਭੱਠਲ, ਚਮਕੌਰ ਸਿੰਘ ਮਾਨ, ਪ੍ਰਸ਼ੋਤਮ ਲਾਲ ਕਕੜੀਆ, ਗੁਰਪ੍ਰੀਤ ਸਿੰਘ ਗੋਰਾ, ਅਮਰਜੀਤ ਸਿੰਘ ਬੱਗੜ, ਰਣਜੀਤ ਸਿੰਘ ਬਾਜੇ ਕਾ, ਫ਼ੌਜੀ ਮੱਖਣ ਸਿੰਘ ਤੋਂ ਇਲਾਵਾ ਪੰਚ ਬਲਜੀਤ ਕੌਰ, ਪੰਚ ਕੁਲਵਿੰਦਰ ਕੌਰ, ਪੰਚ ਸੰਦੀਪ ਕੌਰ, ਪੰਚ ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸੈਨਿਕਾਂ ਦਾ ਬਰਸੀ ਸਮਾਗਮ ਇਸ ਵਾਰ ਪਿੰਡ ਮੱਲੀਆਂ ਵਿਖੇ ਅਗਲੀ ਖ਼ਬਰ ਡੀ.ਬੀ.ਟੀ. ਮਾਡਲ ਲਾਗੂ ਕਰਨ 'ਤੇ ਸਰਕਾਰ ਦਾ ਵਿਚਾਰ <br/> ਖਾਦ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਦੇਣ ਦੀ...
Ad Position 24