ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਵਲੋਂ ਬਲਾਕ ਸ਼ਹਿਣਾ ਦੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿਚ ਕਰਵਾਇਆ ਜਾਂਦਾ ਸਾਲਾਨਾ ਸਮਾਗਮ ਇਸ ਵਾਰ ਪਿੰਡ ਮਲੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਬਰਨਾਲਾ ਦੇ ਸਰਪ੍ਰਸਤ ਕੈਪਟਨ ਦਰਬਾਰਾ ਸਿੰਘ ਪੱਖੋਕੇ, ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਭੋਤਨਾ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਮੱਲੀ ਨੇ ਦੱਸਿਆ ਕਿ ਸ਼ਹੀਦ ਸੈਨਿਕਾਂ ਦਾ 17ਵਾਂ ਬਰਸੀ ਸਮਾਗਮ ਸਬੰਧੀ 27 ਫਰਵਰੀ ਤੋਂ ਸ੍ਰੀ ਅਖੰਡ ਪਾਠ ਆਰੰਭ ਕਰ ਕੇ 1 ਮਾਰਚ ਨੂੰ ਭੋਗ ਪਾਏ ਜਾਣਗੇ ਅਤੇ ਭੋਗ ਉਪਰੰਤ ਜਿੱਥੇ ਫ਼ੌਜ ਦੇ ਸੇਵਾ ਮੁਕਤ ਅਧਿਕਾਰੀ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਉੱਥੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ |