21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੌੜ ਨੇ 28 ਦੀ ਰੈਲੀ ਸੰਬੰਧੀ ਹਲਕਾ ਮਹਿਲ ਕਲਾਂ 'ਚ ਕੀਤੀਆਂ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 27-02-2026
ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਮਗਨਰੇਗਾ ਸਕੀਮ ਦੇ ਨਾਮ ਦੇ ਬਦਲਾਅ ਦੇ ਨਾਲ-ਨਾਲ ਸਕੀਮ ਦੇ ਹੋਰਨਾਂ ਤੱਥਾਂ ਵਿਚਲੇ ਬਦਲਾਅ ਖ਼ਿਲਾਫ਼ ਕਾਂਗਰਸ ਪਾਰਟੀ ਨੇ ਰੈਲੀਆਂ ਦਾ ਐਲਾਨ ਕੀਤਾ ਹੈ | ਜਿਸ ਤਹਿਤ 28 ਫਰਵਰੀ ਨੂੰ ਬਰਨਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਜਿਸ ਨੂੰ ਸ੍ਰੀ ਰਾਹੁਲ ਗਾਂਧੀ ਸੰਬੋਧਨ ਕਰਨਗੇ | ਇਹ ਸ਼ਬਦ ਗੁਰਮੇਲ ਸਿੰਘ ਮੌੜ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਪੱਖੋਕੇ, ਦੀਵਾਨਾ ਸਮੇਤ ਹੋਰ ਅੱਧੀ ਦਰਜਨ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਰੈਲੀ ਲਈ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਉਪਰੰਤ ਆਖੇ | ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਮਗਨਰੇਗਾ ਸਕੀਮ ਨੂੰ ਬੰਦ ਕਰਨ ਲਈ ਸਕੀਮ ਦਾ ਨਾਂਅ ਬਦਲ ਰਹੀ ਹੈ ਅਤੇ ਵਰਕਰਾਂ ਨੂੰ ਮਿਲ ਰਿਹਾ 100 ਦਿਨ ਦਾ ਰੁਜ਼ਗਾਰ ਬੰਦ ਕਰਨ ਲਈ ਹੱਥ ਕੰਢੇ ਅਪਣਾ ਰਹੀ ਹੈ, ਪਰ ਕਾਂਗਰਸ ਪਾਰਟੀ ਦੀ ਸ਼ੁਰੂ ਕੀਤੀ ਮਗਨਰੇਗਾ ਸਕੀਮ ਨੂੰ ਕਾਂਗਰਸ ਕਦੇ ਵੀ ਬੰਦ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਉਕਤ ਰੈਲੀ ਵਿਚ ਰਿਕਾਰਡਤੋੜ ਇਕੱਠ ਹੋਵੇਗਾ | ਇਸ ਮੌਕੇ ਹੈਪੀ ਠੇਕੇਦਾਰ ਪੱਖੋਕੇ, ਜਗਤਾਰ ਸਿੰਘ, ਸੁਖਦੀਪ ਸਿੰਘ, ਭੋਲਾ ਸਿੰਘ, ਜਸਨਦੀਪ ਸਿੰਘ, ਕੁਲਵਿੰਦਰ ਸਿੰਘ, ਚਮਕੌਰ ਸਿੰਘ, ਨਛੱਤਰ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ, ਬਿੰਦਰ ਸਿੰਘ, ਤੇਜਾ ਸਿੰਘ ਸੂਬੇਦਾਰ, ਬਲੌਰ ਸਿੰਘ ਆਦਿ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 3 ਤੋਂ ਅਗਲੀ ਖ਼ਬਰ ਐਸ. ਬੀ. ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਸਮੂਹਿਕ ਵਿਆਹ ਪਹਿਲੀ ਮਾਰਚ ਨੂੰ
Ad Position 24