ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 344ਵਾਂ ਜਨਮ ਦਿਹਾੜਾ ਗੁਰਦੁਆਰਾ ਸਿੱਧਸਰ ਸਾਹਿਬ ਪ੍ਰਬੰਧਕ ਕਮੇਟੀ, ਰੰਗੀਆਂ ਵਾਲੇ ਕੋਠੇ, ਸੇਖਾ ਰੋਡ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 3 ਤੋਂ 5 ਮਾਰਚ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਸੱਚਧਾਮ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ਤਿੰਨੋਂ ਦਿਨ ਸੇਖਾ ਰੋਡ, ਰੰਗੀਆਂ ਵਾਲੇ ਕੋਠੇ ਵਿਖੇ ਸੰਤ ਬਾਬਾ ਭਰਭੂਰ ਸਿੰਘ ਜੀ ਸੇਖਾ-ਝਲੂਰ ਵਾਲਿਆਂ ਵਲੋਂ ਰੂਹਾਨੀ ਦੀਵਾਨ ਸ਼ਾਮੀਂ 7 ਤੋਂ ਰਾਤ 10 ਵਜੇ ਤੱਕ ਸਜਾਏ ਜਾਣਗੇ | ਇਸ ਗੁਰਮਤਿ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਹੋਰ ਸੰਤਾਂ-ਮਹਾਂਪੁਰਸ਼ਾਂ ਵਲੋਂ ਵੀ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੇ ਸ਼ਹਾਦਤ ਬਾਰੇ ਚਾਨਣਾ ਪਾਇਆ ਜਾਵੇਗਾ |