ਤਪਾ ਮੰਡੀ, 26 ਫਰਵਰੀ (ਵਿਜੇ ਸ਼ਰਮਾ)-ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਗੋਇਲ ਕਲਾਸਸ ਤਪਾ, ਬਰਨਾਲਾ ਅਤੇ ਵਾਈ.ਐਸ ਸਕੂਲ ਵਲੋਂ ਸਮਾਗਮ 1 ਮਾਰਚ ਨੂੰ ਕੀਤਾ ਜਾ ਰਿਹਾ ਹੈ, ਜਿਸ ਵਿਚ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੋਇਲ ਨੇ ਦਿੱਤੀ ਤੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਨਗਰ ਕੌਂਸਲ ਦੇ ਪ੍ਰਧਾਨ ਡਾ: ਸੋਨਿਕਾ ਬਾਂਸਲ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕਰਨਗੇ |