21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ 'ਚ ਵਿਗੜਦੀ ਜਾ ਰਹੀ ਅਮਨ-ਕਾਨੂੰਨ ਦੀ ਹਾਲਤ-ਰਵਿੰਦਰ ਡਾਲਵੀ

Ad Position 21
No active advertisement
ਅਜੀਤ ਡੈਸਕ 27-02-2026
ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਮਹਾਂ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਨਵਾਂ ਜੋਸ਼ ਭਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਿ-ਇੰਚਾਰਜ ਸ੍ਰੀ ਰਵਿੰਦਰ ਡਾਲਵੀ ਨੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ੍ਰੀ ਡਾਲਵੀ ਨੇ ਕਿਹਾ ਕਿ ਇਸ ਰੈਲੀ ਵਿਚ ਜਿੱਥੇ ਸ੍ਰੀ ਰਾਹੁਲ ਗਾਂਧੀ ਵਲੋਂ ਕੇਂਦਰ ਦੀ ਸਰਕਾਰ ਮੋਦੀ ਸਰਕਾਰ ਦੁਆਰਾ ਖ਼ਤਮ ਕੀਤੇ ਮਨਰੇਗਾ ਅਤੇ ਯੂ.ਐਸ. ਟਰੇਡ ਡੀਲ ਰਾਹੀਂ ਕਿਸਾਨੀ ਨੂੰ ਖ਼ਤਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਬਾਰੇ ਗੱਲ ਕੀਤੀ ਜਾਵੇਗੀ ਉੱਥੇ ਪੰਜਾਬ ਦੇ ਦਿਨੋਂ ਦਿਨ ਵਿਗੜਦੇ ਹਾਲਾਤਾਂ ਅਤੇ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਹਾਸਲ ਕੀਤੀ ਗਈ ਹੈ ਪਰ ਅੱਜ ਪੰਜਾਬ ਵਿਚ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਪੰਜਾਬ ਦਾ ਵਪਾਰੀ, ਕਲਾਕਾਰ, ਮੁਲਾਜ਼ਮ ਵਰਗ ਅਤੇ ਸਿਆਸੀ ਆਗੂਆਂ ਵਲੋਂ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਸੂਬੇ ਵਿਚ ਰੋਜ਼ਾਨਾ ਕਤਲ ਹੋ ਰਹੇ ਹਨ ਪਰ 'ਆਪ' ਸਰਕਾਰ ਇਸ ਵਿਗੜਦੇ ਹਾਲਾਤਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸ੍ਰੀ ਡਾਲਵੀ ਨੇ ਕਿਹਾ ਕਿ ਜਿਸ ਢੰਗ ਨਾਲ ਸ: ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਜ਼ਿਮਨੀ ਚੋਣ ਜਿੱਤ ਕੇ ਇਸ ਖੇਤਰ ਵਿਚ ਕਾਂਗਰਸ ਪਾਰਟੀ ਦੀ ਮੁੜ ਨੀਂਹ ਰੱਖੀ ਹੈ ਠੀਕ ਉਸੇ ਤਰ੍ਹਾਂ ਸ੍ਰੀ ਰਾਹੁਲ ਗਾਂਧੀ ਵਲੋਂ ਬਰਨਾਲਾ ਨੂੰ ਰੈਲੀ ਲਈ ਚੁਣ ਕੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਪੂਰੇ ਪੰਜਾਬ ਵਿਚ ਪਾਰਟੀ ਦੀ ਜਿੱਤ ਲਈ ਆਗੂਆਂ ਤੇ ਵਰਕਰਾਂ ਵਿਚ ਜੋਸ਼ ਭਰਿਆ ਜਾਵੇਗਾ | ਇਸ ਰੈਲੀ ਨੂੰ ਕਾਮਯਾਬ ਕਰਨ ਲਈ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਵਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ | ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸ੍ਰੀ ਰਾਹੁਲ ਗਾਂਧੀ ਵਲੋਂ ਬਰਨਾਲਾ ਨੂੰ ਰੈਲੀ ਲਈ ਚੁਣਿਆ ਗਿਆ ਹੈ ਅਤੇ ਜ਼ਿਲ੍ਹਾ ਬਰਨਾਲਾ ਦੇ ਕਾਂਗਰਸੀ ਵਰਕਰ ਇਸ ਰੈਲੀ ਨੂੰ ਲੈ ਕੇ ਪੂਰੇ ਉਤਸ਼ਾਹ ਵਿਚ ਹਨ | ਇਸ ਮੌਕੇ ਰੈਲੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸੀਨੀਅਰ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਸੂਰਤ ਸਿੰਘ ਬਾਜਵਾ, ਮਨਜੀਤ ਸਿੰਘ ਗੁਰੂ, ਬਾਜ ਸਿੰਘ ਰਟੌਲ, ਬਿੱਟੂ ਸ਼ਰਮਾ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਸੜਕਾਂ ਦੇ ਨਵੀਨੀਕਰਨ ਲਈ 248 ਕਰੋੜ ਕੀਤੇ ਗਏ ਖ਼ਰਚ-ਮੀਤ ਹੇਅਰ ਅਗਲੀ ਖ਼ਬਰ ਗੋਇਲ ਕਲਾਸਜ਼ ਵਲੋਂ ਸਨਮਾਨ ਸਮਾਰੋਹ ਪਹਿਲੀ ਮਾਰਚ ਨੂੰ
Ad Position 24