• ਡਾ. ਗੁਰਪ੍ਰੀਤ ਕੌਰ ਮਾਨ ਨੇ ਦਿੱਤਾ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ
• ਪ੍ਰਸਿੱਧ ਗਾਇਕ ਆਰ. ਨੇਤ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਕੇ ਬੰਨਿ੍ਹਆ ਰੰਗ
ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਸਮਾਜ ਸੇਵੀ ਕਿਰਨ ਮਹੰਤ ਹਠੂਰ ਵਲੋਂ ਇਲਾਕਾ ਨਿਵਾਸੀਆਂ ਅਤੇ ਦਾਨੀ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਸਦਕਾ 19 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਗਏ | ਇਸ ਕਾਰਜ ਦੌਰਾਨ ਉੱਘੇ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਵਲੋਂ ਇਨ੍ਹਾਂ ਨਵ-ਵਿਆਹੇ ਜੋੜਿਆਂ ਦੇ ਆਨੰਦ ਕਾਰਜ ਦੀ ਰਸਮ ਕਰਵਾਈ ਗਈ | ਅਨਾਜ ਮੰਡੀ ਮਹਿਲ ਕਲਾਂ ਵਿਖੇ ਰੱਖੇ ਵਿਸ਼ਾਲ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਨਵ-ਵਿਆਹੇ ਜੋੜਿਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਕਿਸੇ ਗ਼ਰੀਬ ਪਰਿਵਾਰ ਲਈ ਆਪਣੀ ਧੀ ਦਾ ਵਿਆਹ ਸਨਮਾਨਜਨਕ ਤਰੀਕੇ ਨਾਲ ਕਰਨਾ ਸਭ ਤੋਂ ਵੱਡੀ ਚੁਣੌਤੀ ਹੁੰਦੀ ਹੈ, ਪਰ ਅਜਿਹੇ ਸਮਾਜਿਕ ਸਮਾਗਮਾਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦਾ ਨੇਕ ਹੋਵੇ ਤਾਂ ਸਮਾਜ ਦੇ ਸਹਿਯੋਗ ਨਾਲ ਹਰ ਅÏਖਾ ਕੰਮ ਸੰਭਵ ਹੈ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਡਾਕਟਰ ਗੁਰਪ੍ਰੀਤ ਕੌਰ ਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਪ੍ਰਬੰਧਕ ਕਿਰਨ ਮਹੰਤ ਹਠੂਰ ਵਲੋਂ ਡਾ. ਗੁਰਪ੍ਰੀਤ ਕੌਰ ਮਾਨ, ਵਿਧਾਇਕ ਪੰਡੋਰੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸ.ਪੀ. ਇੰਨਵੈਸਟੀਗੇਸ਼ਨ ਅਸ਼ੋਕ ਕੁਮਾਰ, ਡੀ.ਐਸ.ਪੀ. ਜਸਪਾਲ ਸਿੰਘ, ਐਸ.ਐਚ.ਓ. ਸਰਬਜੀਤ ਸਿੰਘ, ਏ.ਡੀ.ਸੀ. ਜਸਵੰਤ ਸਿੰਘ ਬੜੈਚ, ਬਾਬਾ ਹੈਪੀ ਛਪਾਰ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਸਰਪੰਚ ਬੀਬੀ ਕਿਰਨਾ ਰਾਣੀ ਬਾਂਸਲ, ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਮਾਸਟਰ ਹਰਮਨ ਕੁਤਬਾ, ਬਿੰਦਰ ਸਿੰਘ ਪੀ.ਏ., ਕਾਂਗਰਸ ਪਾਰਟੀ ਵਲੋਂ ਯੂਥ ਆਗੂ ਅਰੁਣਪ੍ਰਤਾਪ ਸਿੰਘ ਢਿੱਲੋਂ, ਬਲਾਕ ਪ੍ਰਧਾਨ ਪ੍ਰਮਿੰਦਰ ਸਿੰਘ ਸ਼ੰਮੀ, ਜਸਮੇਲ ਸਿੰਘ ਡੇਅਰੀਵਾਲੇ, ਬਲਵੰਤ ਰਾਏ ਸ਼ਰਮਾ, ਪਿਆਰਾ ਸਿੰਘ ਮਾਹਮਦਪੁਰ, ਡਾ: ਅਮਰਜੀਤ ਸਿੰਘ ਸਮੇਤ, ਟਰੱਕ ਯੂਨੀਅਨ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ, ਸੰਮਤੀ ਮੈਂਬਰ ਰਛਪਾਲ ਸਿੰਘ ਬੱਟੀ, ਹਨੀ ਪਾਸੀ, ਪ੍ਰਧਾਨ ਸ਼ੇਰ ਸਿੰਘ ਖ਼ਾਲਸਾ, ਪ੍ਰਧਾਨ ਗਗਨ ਸਰਾਂ, ਗੁਰਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਸਹਿਜੜਾ, ਜਗਮੋਹਣ ਸ਼ਾਹ ਰਾਏਸਰ, ਵਿਜੈ ਕੁਮਾਰ ਬਾਂਸਲ, ਹਰਕਮਲ ਸਿੰਘ ਚੀਮਾ, ਆਦਿ ਹਾਜ਼ਰ ਸਨ | ਇਸ ਖ਼ੁਸ਼ੀ ਦੇ ਮੌਕੇ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਨੇ ਆਪਣੇ ਪ੍ਰਸਿੱਧ ਗੀਤਾਂ ਰਾਹੀਂ ਖ਼ੂਬ ਰੰਗ ਬੰਨਿ੍ਹਆ ਅਤੇ ਮੇਲੇ ਵਰਗਾ ਮਾਹੌਲ ਸਿਰਜ ਦਿੱਤਾ |