ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਅÏਜਲਾ ਵਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਹਸਪਤਾਲ ਲਈ ਹਾਟ ਲਾਈਨ, ਹਸਪਤਾਲ ਵਿਖੇ ਨੈਸ਼ਨਲ ਕੁਆਲਟੀ ਐਸ਼ੋਰੇਂਸ ਸਟੈਂਡਰਡਜ਼ (ਐਨ. ਕਿਊ. ਏ. ਐਸ.) ਦੀ ਤਿਆਰੀ, ਓਟ ਕਲੀਨਿਕ ਦੀ ਚੈਕਿੰਗ, ਇੰਜੀਨੀਅਰਿੰਗ ਵਿੰਗ ਦੇ ਕੰਮਾਂ ਸਮੇਤ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ | ਡਾ: ਗੁਰਮਿੰਦਰ ਕੌਰ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਤੇ ਮੌਜੂਦ ਹੋਰ ਸਟਾਫ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਐਮ. ਐਮ. ਐਸ. ਵਾਈ. ਅਧੀਨ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਕੰਮ ਤਸੱਲੀਬਖ਼ਸ਼ ਹੈ ਤੇ ਇਸ ਨੂੰ ਇਸ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ | ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਤੇ ਹੋਰ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨੈਸ਼ਨਲ ਕੁਆਲਿਟੀ ਪ੍ਰੋਗਰਾਮ ਤਹਿਤ ਹਸਪਤਾਲ ਨੂੰ ਬਿਹਤਰ ਬਣਾਉਣ ਲਈ ਸਭ ਦੇ ਯੋਗਦਾਨ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਬਾਜਵਾ ਨੇ ਉਨ੍ਹਾਂ ਨੂੰ ਲੋਕ ਹਿਤ 'ਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ |