21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 2 ਨੂੰ

Ad Position 21
No active advertisement
ਅਜੀਤ ਡੈਸਕ 27-02-2026
ਸੰਗਰੂਰ, 26 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਨਹੀ ਕਰ ਰਹੀ | ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਨਹੀ ਕੀਤੇ ਜਾ ਰਹੇ ਅਤੇ ਹੋਰਨਾਂ ਮੰਗਾਂ ਸੰਬੰਧੀ ਟਾਲ ਮਟੌਲ ਦੀ ਨੀਤੀ ਅਪਣਾ ਰੱਖੀ ਹੈ | ਜਿਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਵਿਰੁੱਧ ਭਾਰੀ ਰੋਸ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਫ਼ਰੰਟ ਵਲੋ 8 ਮਾਰਚ ਨੂੰ ਸੂਬਾ ਪੱਧਰੀ ਵਿਸ਼ਾਲ ਧਰਨਾ ਅਤੇ ਰੈਲੀ ਜੋ ਕਿ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ | ਜਿਸ ਵਿਚ ਕਨਫੈਡਰੇਸ਼ਨ ਨਾਲ ਸੰਬੰਧਿਤ ਹਜ਼ਾਰਾਂ ਦੀ ਗਿਣਤੀ ਵਿਚ ਪੈਨਸ਼ਨਰ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ 9 ਯੂਨਿਟਾਂ ਦੇ ਪ੍ਰਧਾਨ-ਜਰਨਲ ਸਕੱਤਰ ਸਮੂਹ ਜ਼ਿਲ੍ਹਾ ਕਾਰਜਕਾਰੀ ਮੈਂਬਰਾਂ(ਕਾਰਜਕਾਰਨੀ) ਦੀ ਅਹਿਮ ਮੀਟਿੰਗ 2 ਮਾਰਚ ਨੂੰ ਸਵੇਰੇ ਸਾਢੇ 10 ਵਜੇ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੱਦ ਲਈ ਗਈ ਹੈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ ਅਤੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਦਫਤਰ ਸਕੱਤਰ ਸੁਰਿੰਦਰ ਸਿੰਘ ਸੋਢੀ, ਰਜਿੰਦਰ ਸਿੰਘ ਚੰਗਾਲ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ | ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਜ਼ਿਲ੍ਹਾ ਮੁੱਖ ਸਲਾਹਕਾਰ ਅਤੇ ਸੰਗਰੂਰ ਯੂਨਿਟ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸਰਪ੍ਰਸਤ ਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਂਦ ਵਿਚ ਆਇਆ ਚਾਰ ਸਾਲ ਤੋ ਵੱਧ ਸਮਾਂ ਹੋ ਗਿਆ ਹੈ, ਪ੍ਰੰਤੂ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਕੀਤੇ ਗਏ ਵਾਅਦੇ ਪੂਰੇ ਨਹੀ ਕੀਤੇ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਬਰਾਬਰ ਡੀ.ਏ. ਵਿਚ 16 ਫ਼ੀਸਦੀ ਵਾਧਾ ਕੀਤਾ ਜਾਵੇ, 1-1-2016 ਤੋਂ ਪਹਿਲਾਂ ਪੈਨਸ਼ਨਰਾਂ ਨੂੰ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ, ਮੈਡੀਕਲ ਭੱਤਾ ਘੱਟੋ ਘੱਟ 2 ਹਜ਼ਾਰ ਰੁਪਏ ਕੀਤਾ ਜਾਵੇ ਅਤੇ ਬਾਕੀ ਦੀਆਂ ਮੰਗਾਂ ਫ਼ਰੰਟ ਦੇ ਆਗੂਆਂ ਨਾਲ ਗੱਲਬਾਤ ਰਾਹੀ ਪੂਰੀਆਂ ਕੀਤੀਆਂ ਜਾਣ | ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕੰਸਟਰੱਕਸ਼ਨ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਸਬ-ਡਵੀਜ਼ਨਲ ਹਸਪਤਾਲ ਦਾ ਦੌਰਾ
Ad Position 24