21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ੇਰਗੜ੍ਹ ਚੀਮਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਸੰਪੰਨ

Ad Position 21
No active advertisement
ਅਜੀਤ ਡੈਸਕ 27-02-2026
ਸੰਦੌੜ, 26 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਸਿੱਖ ਇਤਿਹਾਸ ਵਿਚ ਅਹਿਮ ਮੁਕਾਮ ਰੱਖਦੇ ਹੋਏ ਵੱਡੇ ਘੱਲੂਘਾਰੇ ਦੇ ਸਹੀਦਾ ਦੀ ਯਾਦ ਨੂੰ ਸਮਰਪਿਤ ਪਿੰਡ ਸ਼ੇਰਗੜ੍ਹ ਚੀਮਾ ਬਾਬੇ ਸਿੰਘ ਸ਼ਹੀਦਾਂ ਦੇ ਅਸਥਾਨ ਤੇ ਸਾਲਾਨਾ ਇਕੋਤਰੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਬਾਬੇ ਸਿੰਘ ਸ਼ਹੀਦਾਂ ਦੇ ਪਵਿੱਤਰ ਸਥਾਨ ਤੇ ਨਤਮਸਤਕ ਹੋਈ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਸਾਧਾ, ਮੁਕੰਦ ਸਿੰਘ ਚੀਮਾ, ਯਾਦਵਿੰਦਰ ਸਿੰਘ ਕੈਨੇਡਾ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਕੋਤਰੀ ਸਮਾਗਮ ਦੀ ਸ਼ੁਰੂਆਤ 2 ਫਰਵਰੀ ਨੂੰ ਹੋਈ ਅਤੇ ਸਮਾਗਮ ਦੀ ਸੰਪੂਰਨਤਾ 26 ਫਰਵਰੀ ਨੂੰ ਫਗੁਣ ਦੀ ਦਸਵੀਂ ਵਾਲੇ ਦਿਨ ਹੋਈ | 25 ਦਿਨ ਚੱਲੇ ਸਮਾਗਮ ਵਿਚ 160 ਦੇ ਕਰੀਬ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ | ਸਮਾਗਮ ਦੌਰਾਨ ਸੰਤ ਬਾਬਾ ਬਲਕਾਰ ਸਿੰਘ ਫਤਹਿਗੜ੍ਹ ਪੰਜਗਰਾਈਆਂ ਅਤੇ ਸੰਤ ਬਾਬਾ ਮਨਜੋਤ ਸਿੰਘ ਬਡਰੁੱਖਾਂ ਵਾਲਿਆਂ ਵਲੋਂ ਰਾਤਰੀ ਦੇ ਦੀਵਾਨ ਸਜਾ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਮਹਾਂਪੁਰਖਾਂ ਨੇ ਸੰਗਤਾਂ ਨੂੰ ਸ਼ਹੀਦ ਸਿੰਘਾਂ ਵਲੋਂ ਸਿੱਖੀ ਦੀ ਚੜ੍ਹਦੀ ਕਲਾ ਲਈ ਦਿੱਤੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਉਪਦੇਸ਼ ਦਿੱਤਾ | ਅੰਤਿਮ ਦਿਨ ਢਾਡੀ ਜਥਿਆਂ ਨੇ ਘੱਲੂਘਾਰੇ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਏ ਹੋਏ ਮਹਾਂਪੁਰਖਾਂ ਅਤੇ ਅਖੰਡ ਪਾਠਾਂ ਦੇ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਨੰਬਰਦਾਰ ਮੇਜਰ ਸਿੰਘ, ਸੂਬੇਦਾਰ ਧਰਮਿੰਦਰ ਸਿੰਘ, ਸਰਪੰਚ ਜੁਗਰਾਜ ਸਿੰਘ, ਸੁਖਵਿੰਦਰ ਸਿੰਘ ਕਾਕਾ, ਹਰਪਾਲ ਸਿੰਘ ਪਾਲਾ, ਅਮਰਿੰਦਰ ਸਿੰਘ ਮਾਨ, ਕੁਲਵਿੰਦਰ ਸਿੰਘ ਨਾਮਧਾਰੀ, ਗੱਜਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਬੰਟੀ, ਬਾਬਾ ਨਿਰਮਲ ਸਿੰਘ, ਹਰਮਿੰਦਰ ਸਿੰਘ ਕਾਲਾ, ਜਗਦੀਪ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਅੰਮਿ੍ਤਪਾਲ ਸਿੰਘ ਮਾਨ, ਬਲਰਾਜ ਸਿੰਘ ਚੀਮਾ ਰਾਜ ਪੈਲੇਸ ਵਾਲੇ, ਨੰਬਰਦਾਰ ਬੱਬੂ ਚੀਮਾ, ਚਰਨਜੀਤ ਸਿੰਘ ਚੰਨਾ, ਪੰਚ ਈਦੂ ਖਾਂ, ਸਰਬਜੀਤ ਸਿੰਘ, ਲਵਦੀਪ ਸਿੰਘ ਲਵੀ, ਬਲਜਿੰਦਰ ਸਿੰਘ ਚੀਮਾ, ਸੁਖਬੀਰ ਸਿੰਘ, ਜਗਦੇਵ ਸਿੰਘ ਜੱਗੀ, ਰਾਜਵੀਰ ਸਿੰਘ ਰਾਜੂ, ਸਿਕੰਦਰ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ ਉਪਲ, ਜਗਰੂਪ ਸਿੰਘ ਭੋਲੀ, ਰਣਜੀਤ ਸਿੰਘ, ਮਾਸਟਰ ਮਨਦੀਪ ਸਿੰਘ, ਦੱਲ ਸਿੰਘ, ਸੰਦੀਪ ਸਿੰਘ ਸੀਪਾ, ਬਲਜਿੰਦਰ ਸਿੰਘ, ਕਰਮਜੀਤ ਸਿੰਘ ਕਰਮੀ ਸਮੇਤ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਬੀ. ਏ., ਬੀ. ਐੱਡ (ਸੈਕੰਡਰੀ) ਲਈ ਦਾਖ਼ਲਾ ਸ਼ੁਰੂ ਅਗਲੀ ਖ਼ਬਰ ਕੰਸਟਰੱਕਸ਼ਨ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ
Ad Position 24