ਅਹਿਮਦਗੜ੍ਹ, 26 ਫਰਵਰੀ (ਰਣਧੀਰ ਸਿੰਘ ਮਹੋਲੀ) - ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੈੱਡ ਕਲਰਕ ਦੀਆਂ ਸੇਵਾਵਾਂ ਨਿਭਾ ਰਹੇ ਗੁਰਪ੍ਰੀਤ ਸਿੰਘ ਬੋਪਾਰਾਏ ਛਪਾਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਵਿਚ ਸੋਗ ਦਾ ਮਾਹੌਲ ਬਣ ਗਿਆ | ਪਰਿਵਾਰ ਨਾਲ ਸਕੂਲ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ਰੋਮੀ ਛਪਾਰ, ਸੈਕਟਰੀ ਗੁਰਮੀਤ ਸਿੰਘ ਛਪਾਰ, ਪ੍ਰਧਾਨ ਪਰਵਿੰਦਰ ਸਿੰਘ ਗਿੱਲ, ਪਿ੍ੰਸੀਪਲ ਪ੍ਰਦੀਪ ਕੌਰ, ਪਿ੍ੰਸੀਪਲ ਹਰਸਿਮਰਨ ਕੌਰ, ਸੀ ਮੀਤ ਪ੍ਰਧਾਨ ਸਰਪੰਚ ਹਰਦੀਪ ਸਿੰਘ ਬੌੜਹਾਈ, ਡਾ ਚਰਨਜੀਤ ਸਿੰਘ ਪੰਧੇਰ ਨੱਥੂਮਾਜਰਾ, ਬਾਰ ਕੌਂਸਲ ਪ੍ਰਧਾਨ ਐਡਵਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਨਮਾਜਰਾ, ਪ੍ਰਮਿੰਦਰ ਸਿੰਘ ਛਪਾਰ, ਕਲਵੰਤ ਸਿੰਘ ਛਪਾਰ, ਰੁਪਿੰਦਰ ਕੌਰ, ਐਰਿਕ ਬੋਪਾਰਾਏ, ਗੁਰਦੀਪ ਸਿੰਘ, ਰਿਟਾ ਪਿੰ੍ਰਸੀਪਲ ਹਰਦੇਵ ਸਿੰਘ ਸੇਖੋਂ, ਸਰਪੰਚ ਕੁਲਦੀਪ ਸਿੰਘ ਬੋਪਾਰਾਏ, ਗੁਰੂ ਨਾਨਕ ਕੰਨਿਆ ਮਹਾਂ ਵਿਦਿਆਲਿਆ ਤੋਂ ਡਾਇਰੈਕਟਰ ਸਟੇਟ ਐਵਾਰਡੀ ਭੁਪਿੰਦਰ ਕੌਰ ਪੰਧੇਰ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ ਅਤੇ ਪ੍ਰਬੰਧਕ ਕਮੇਟੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ