21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਗਿੰਦਰਜੀਤ ਸਿੰਘ ਬਬਲਾ ਰਾਏਸਰ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 27-02-2026
ਮਹਿਲ ਕਲਾਂ, 26 ਫਰਵਰੀ (ਤਰਸੇਮ ਸਿੰਘ ਗਹਿਲ)-ਪਿਛਲੇ ਲੰਮੇ ਅਰਸੇ ਤੋਂ ਕਿਸਾਨ ਹਿਤਾਂ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਨਗਿੰਦਰਜੀਤ ਸਿੰਘ ਬਬਲਾ ਰਾਏਸਰ ਨੂੰ ਜਥੇਬੰਦੀ ਵਲੋਂ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਗਿੰਦਰਜੀਤ ਸਿੰਘ ਬਬਲਾ ਦੀ ਇਸ ਨਿਯੁਕਤੀ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਜਥੇਬੰਦੀ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਸਮੇਂ ਨਗਿੰਦਰਜੀਤ ਸਿੰਘ ਬਬਲਾ ਨੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਹੁਕਮਾਂ ਨਿਰਦੇਸ਼ਾਂ ਅਨੁਸਾਰ ਬਿਲਕੁਲ ਖਰਾ ਉੱਤਰਨ ਦਾ ਯਤਨ ਕਰਨਗੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਚੰਗੇਰੇ ਹਿਤਾਂ ਲਈ ਹਰ ਵਕਤ ਤਤਪਰ ਰਹਿਣਗੇ | ਉਨ੍ਹਾਂ ਕਿਹਾ ਕਿ ਦੇਸ਼ ਦਾ ਸਿਆਸਤਦਾਨ ਪੂਰੀ ਤਰ੍ਹਾਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੋ ਚੁੱਕਿਆ ਹੈ, ਕਿਸਾਨ ਆਪਣੀਆਂ ਫ਼ਸਲਾਂ ਦਾ ਮੁੱਲ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੇ ਹਨ, ਸਰਕਾਰਾਂ ਖ਼ਾਮੋਸ਼ ਹੋ ਕੇ ਵਪਾਰੀ ਵਰਗ ਦਾ ਪੱਖ ਪੂਰ ਰਹੀਆਂ ਹਨ |
ਇਸ ਸਮੇਂ ਭੁਪਿੰਦਰ ਕੁਮਾਰ ਸਾਬਕਾ ਸਰਪੰਚ, ਜ਼ਿਲ੍ਹਾ ਪ੍ਰੈਸ ਸਕੱਤਰ ਸਾਧੂ ਸਿੰਘ ਛੀਨੀਵਾਲ ਕਲਾਂ, ਮੀਤ ਪ੍ਰਧਾਨ ਇੰਦਰਪਾਲ ਸਿੰਘ ਦਿਉਲ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ | ਇਸ ਸਮੇਂ ਆਗੂਆਂ ਵਲੋਂ ਨਵ ਨਿਯੁਕਤ ਪ੍ਰਧਾਨ ਬਬਲਾ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਪਾਇਕਾ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਪਿੰਡ ਉੱਗੋਕੇ ਵਿਖੇ ਬਾਗ਼ੀ ਅਕਾਲੀ ਆਗੂਆਂ ਨੇ ਕੀਤੀ ਮੀਟਿੰਗ
Ad Position 24