21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਪੰਡੋਰੀ ਵਲੋਂ ਖੇਡ ਗਰਾਊਾਡ ਲਈ 24 ਲੱਖ ਦੇ ਕਰੀਬ ਗਰਾਂਟ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-02-2026
ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਹਲਕਾ ਵਿਧਾਇਕ ਸ: ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਕੈਰੇ ਦੇ ਖੇਡ ਗਰਾਊਾਡ ਲਈ 24 ਲੱਖ ਦੇ ਕਰੀਬ ਗ੍ਰਾਂਟ ਦਾ ਐਲਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ ਸ਼ਾਨਦਾਰ ਗਰਾਉਂਡ ਅਤੇ ਖੇਡ ਸਟੇਡੀਅਮ ਬਣ ਰਹੇ ਹਨ, ਤਾਂ ਜੋ ਨੌਜਵਾਨ ਪੀੜੀ ਨਸ਼ਿਆਂ ਵਰਗੀ ਦਲ-ਦਲ ਵਿਚ ਨਾ ਫਸ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ | ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਤਾਕਤ ਹੀ ਨਹੀਂ ਦਿੰਦੀਆਂ ਬਲਕਿ ਮਾਨਸਿਕ ਤੌਰ 'ਤੇ ਮਜ਼ਬੂਤ ਕਰਨ ਤੋਂ ਇਲਾਵਾ ਸਾਡੀ ਤਰੱਕੀ ਦਾ ਰਾਹ ਦਸੇਰਾ ਵੀ ਬਣਦੀਆਂ ਹਨ | ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਵਿਖੇ 40 ਤੋਂ ੳੱੁਪਰ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਨੂੰ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਪਿੰਡ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਖੇਡ ਗਰਾਉਂਡ ਲਈ 24 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ | ਜਿਸ ਨਾਲ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਪਾਈ ਗਈ | ਇਸ ਮੌਕੇ ਸ: ਹਰਜੀਤ ਸਿੰਘ ਕੈਰੇ (ਮੈਂਬਰ ਪੰਜਾਬ ਮੰਡੀ ਬੋਰਡ ਅਤੇ ਸਪੋਕਸਪਰਸਨ ਹਲਕਾ ਮਹਿਲ ਕਲਾਂ) ਅਤੇ ਸਰਪੰਚ ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਸ: ਪੰਡੋਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ 'ਆਪ' ਵਰਕਰਾਂ ਦੀ ਪਿਛਲੇ 10 ਸਾਲਾਂ ਦੀ ਮਿਹਨਤ ਅਤੇ ਗ੍ਰਾਮ ਪੰਚਾਇਤ ਦੇ ਯਤਨਾਂ ਦਾ ਨਤੀਜਾ ਹੈ | ਇਸ ਮੌਕੇ ਇਸ਼ਵਿੰਦਰ ਸਿੰਘ ਜੰਡੂ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਯੂਥ ਵਿੰਗ, ਪੰਚ ਬਲਜੀਤ ਸਿੰਘ ਬੜੈਚ, ਰਾਜਦੀਪ ਸਿੰਘ ਕਲੇਰ, ਸਾਧੂ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੋਨਮ ਵਾਂਗਚੁਕ ਦੀ ਪਟੀਸ਼ਨ ਦੀ ਸੁਣਵਾਈ 10 ਮਾਰਚ ਤੱਕ ਮੁਲਤਵੀ ਅਗਲੀ ਖ਼ਬਰ ਸੰਤ ਮਹਾਤਮਾ ਦੀ ਸੇਵਾ ਕਰਨੀ ਸਭ ਤੋਂ ਵੱਡਾ ਧਰਮ- ਪੰਡਿਤ ਅਨਿਲ ਸ਼ਰਮਾ
Ad Position 24