ਬਰਨਾਲਾ, 2 ਮਾਰਚ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਕੁੱਝ ਸਮੱਸਿਆਵਾਂ ਮੌਕੇ 'ਤੇ ਹੀ ਹੱਲ ਕੀਤੀਆਂ ਗਈਆਂ | ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ, ਕੈਪਟਨ ਸੁਖਜੀਤ ਸਿੰਘ ਭੱੁਲਰ, ਕੈਪਟਨ ਗੁਰਜੰਟ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਹਰਬੰਸ ਸਿੰਘ, ਸੂਬੇਦਾਰ ਕਾਕਾ ਸਿੰਘ, ਹੌਲਦਾਰ ਡੀ.ਐਲ. ਸ਼ਰਮਾ ਅਤੇ ਹੋਰ ਆਗੂ ਹਾਜ਼ਰ ਸਨ |