21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-03-2026

ਬਰਨਾਲਾ, 2 ਮਾਰਚ (ਰਾਜ ਪਨੇਸਰ)-ਪਿੰਡ ਸੇਖਾ ਤੋਂ ਇਕ ਵਿਅਕਤੀ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁਲਦੀਪ ਦਾਸ ਪੁੱਤਰ ਮੇਹਰ ਦਾਸ ਵਾਸੀ ਸੇਖਾ ਨਸਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ ਤਾਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਿਚ ਮਾਮਲਾ ਦਰਜ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਮਜ਼ਦੂਰ ਦੀ ਮੌਤ, ਇਕ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ
Ad Position 24