21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਭਿਆਨਕ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਮਜ਼ਦੂਰ ਦੀ ਮੌਤ, ਇਕ ਗੰਭੀਰ ਜ਼ਖ਼ਮੀ <br/>

Ad Position 21
No active advertisement
ਹਾਦਸੇ 'ਚ ਨੁਕਸਾਨਿਆ ਗਿਆ ਮੋਟਰਸਾਈਕਲ ਅਤੇ ਘਟਨਾ ਸੰਬੰਧੀ ਜਾਣਕਾਰੀ ਹਾਸਿਲ ਕਰਦੀ ਹੋਈ ਪੁਲਿਸ | ਤਸਵੀਰਾਂ : ਪ੍ਰਵੀਨ ਗਰਗ <br/> 03-03-2026
ਤਪਾ ਮੰਡੀ, 2 ਮਾਰਚ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਵਾਪਰੇ ਇਕ ਭਿਆਨਕ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਮਜ਼ਦੂਰ ਦੀ ਮੌਤ ਅਤੇ ਇਕ ਜਣੇ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਛੋਟੇ ਭਰਾ ਬੱਬੀ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਆਤਮਾ ਸਿੰਘ ਆਪਣੇ ਸਾਥੀ ਹਾਕਮ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿਲਵਾਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਮਪੁਰਾ ਵਿਖੇ ਦਵਾਈ ਲੈਣ ਲਈ ਜਾ ਰਹੇ ਸੀ ਤਾਂ ਜਦ ਉਹ ਡੇਰਾ ਬਾਬਾ ਇੰਦਰਦਾਸ ਡੇਰੇ ਨਜ਼ਦੀਕ ਪੁੱਜੇ ਤਾਂ ਕਿ ਅਚਾਨਕ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸਵਾਰ ਸੜਕ 'ਤੇ ਦੂਰ ਤੱਕ ਜਾ ਡਿੱਗੇ, ਜਿਨ੍ਹਾਂ ਵਿਚੋਂ ਇਕ ਨੌਜਵਾਨ ਗੁਰਮੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸਾਥੀ ਹਾਕਮ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਦਾਖਲ ਕਰਵਾਇਆ ਪਰ ਹਾਲਤ ਗੰਭੀਰ ਦੇਖਦਿਆਂ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ | ਇਸ ਹਾਦਸੇ 'ਚ ਮੋਟਰਸਾਈਕਲ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ | ਹਾਦਸੇ ਤੋਂ ਬਾਅਦ ਦੋਸ਼ੀ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਬੰਤ ਸਿੰਘ ਅਤੇ ਪੁਲਸ ਚੌਂਕੀ ਤਪਾ ਤੋਂ ਥਾਣੇਦਾਰ ਸਤਿਗੁਰ ਸਿੰਘ ਅਤੇ ਕਾਂਸਟੇਬਲ ਗੁਰਮੇਲ ਸਿੰਘ ਨੇ ਘਟਨਾ ਥਾਂ 'ਤੇ ਪੁੱਜੇ | ਫ਼ਿਲਹਾਲ ਪੁਲਿਸ ਨੇ ਗੁਰਮੀਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਐਬੂਲੈਂਸ਼ ਰਾਹੀਂ ਮੋਰਚਰੀ ਰੂਮ ਬਰਨਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰ ਕੇ ਦੋਸ਼ੀ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਘਟਨਾ ਦੀ ਖ਼ਬਰ ਮਿਲਦੇ ਹੀ ਮਿ੍ਤਕ ਦੇ ਪਰਿਵਾਰਕ ਮੈਂਬਰ ਅਤੇ ਸਰਪੰਚ ਕੁਲਵਿੰਦਰ ਸਿੰਘ ਕਿੰਦੀ ਢਿਲਵਾਂ ਮੌਕੇ 'ਤੇ ਪਹੁੰਚ ਗਏ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬੋਰਡ ਦੀ ਨਵੀਂ ਨੀਤੀ ਦਾ ਸ਼ਿਕਾਰ ਪੇਪਰ ਦੇ ਰਹੇ ਵਿਦਿਆਰਥੀ ਹੋ ਰਹੇ ਖ਼ੱਜਲ਼-ਖ਼ੁਆਰ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24