21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਾਬਾ ਕਾਲਾ ਮਹਿਰ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਹੋਈ ਮੀਟਿੰਗ <br/>

Ad Position 21
No active advertisement
ਬਾਬਾ ਕਾਲਾ ਮਹਿਰ ਦੇ ਜੋੜ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਬਾਬਾ ਕਾਲਾ ਮਹਿਰ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਆਗੂ | ਅਜੀਤ ਤਸਵੀਰ <br/> 03-03-2026
ਬਰਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਬਾਬਾ ਕਾਲਾ ਮਹਿਰ ਜੀ ਦਾ ਸਾਲਾਨਾ ਜੋੜ ਮੇਲਾ ਮਿਤੀ 19 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਦੇ ਸਬੰਧ ਵਿਚ ਸੰਗਤਾਂ ਦੇ ਸਹਿਯੋਗ ਨਾਲ ਮਿਤੀ 9 ਮਾਰਚ ਤੋਂ 17 ਮਾਰਚ ਤੱਕ ਸ੍ਰੀ ਅਖੰਡ ਪਾਠਾਂ ਦੀ ਲੜੀ ਚੱਲੇਗੀ ਅਤੇ 17 ਮਾਰਚ ਤੋਂ 19 ਮਾਰਚ ਤੱਕ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ ਸਾਰੇ ਦਿਨਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਮੀਟਿੰਗ ਵਿਚ ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ ਸੰਧੂ, ਮੈਂਬਰ ਸੁਖਪਾਲ ਸਿੰਘ ਸੰਧੂ, ਨਾਜ਼ਰ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਪਰਮਜੀਤ ਸਿੰਘ ਸੰਧੂ, ਹਰਦੇਵ ਸਿੰਘ ਸੰਧੂ, ਮਹੰਤ ਕੁਲਵੰਤ ਸਿੰਘ ਮੋਠਾ, ਤੇਜਿੰਦਰ ਸਿੰਘ ਸੋਨੀ ਜਾਗਲ ਐਮ.ਸੀ., ਹਰਬਖ਼ਸ਼ ਸਿੰਘ ਕਾਕਾ ਗਿੱਲ, ਗੁਰਮੇਲ ਸਿੰਘ ਸੰਧੂ ਜੇ.ਈ., ਰਣਜੀਤ ਸਿੰਘ ਸੰਧੂ ਸਾਬਕਾ ਪ੍ਰਧਾਨ, ਰਾਜਵਿੰਦਰ ਸਿੰਘ ਸੰਧੂ, ਗੁਰਭਿੰਦਰ ਸਿੰਘ ਸੰਧੂ, ਗੁਰਮੀਤ ਸਿੰਘ, ਬਖ਼ਸ਼ੀਸ਼ ਸਿੰਘ ਸੰਧੂ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ, ਸੋਹਣ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਦੇ ਕਹਾਣੀ ਪਾਠ ਸੁਣਾਉਣ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸੰਤ ਸੁੰਦਰ ਸਿੰਘ ਕੈਨੇਡੀਅਨ ਟੱਲੇਵਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸਮਾਪਤ <br/>
Ad Position 24