ਬਰਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਕਰਮਚਾਰੀ ਰਾਜ ਬੀਮਾ ਨਿਗਮ ਦੀ 75ਵੀਂ ਵਰ੍ਹੇਗੰਢ ਮੌਕੇ ਟਰਾਈਡੈਂਟ ਗਰੱੁਪ ਬਰਨਾਲਾ ਵਿਖੇ ਈ.ਐੱਸ.ਆਈ.ਸੀ. ਡਿਸਪੈਂਸਰੀ ਵਲੋਂ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਿਸਪੈਂਸਰੀ ਇੰਚਾਰਜ ਡਾ: ਰੂਪਕਿਰਨ ਕੌਰ ਨੇ ਕਿਹਾ ਕਿ ਟਰਾਈਡੈਂਟ ਕਰਮਚਾਰੀਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ | ਜਿਸ ਵਿਚ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਦਾ ਚੈੱਕਅਪ ਕਰ ਕੇ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਬ੍ਰਾਂਚ ਮੈਨੇਜਰ ਅਮਨਦੀਪ ਸਿੰਘ ਅਤੇ ਹੋਰ ਸਟਾਫ਼ ਵੀ ਹਾਜ਼ਰ ਸੀ |