ਬਰਨਾਲਾ, 3 ਮਾਰਚ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੰਗੋਲੀ, ਹੋਲੀ ਨਾਲ ਸਬੰਧਿਤ ਕਵਿਤਾਵਾਂ ਅਤੇ ਕਹਾਣੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਨੇ ਇਕ ਦੂਜੇ ਦੇ ਰੰਗ ਵੀ ਲਗਾਏ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਪਿ੍ੰਸੀਪਲ ਅਨੁਰਾਧਾ ਵਰਮਾ ਨੇ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |