10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡਿਪਟੀ ਕਮਿਸ਼ਨਰ ਵਲੋਂ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-03-2026
ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਧੀਆਂ ਦੀ ਸਿਹਤਯਾਬੀ ਲਈ ਉਪਰਾਲੇ ਕਰਦੇ ਹੋਏ ਸਿਹਤ ਵਿਭਾਗ ਵਲੋਂ ਸਰਵੀਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦੇ ਕੈਂਸਰ) ਖ਼ਿਲਾਫ਼ ਐਚ.ਪੀ.ਵੀ. ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਸਹਿਯੋਗ ਲਿਆ ਜਾਵੇਗਾ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਇਸ ਭਲਾਈ ਕਾਰਜ ਵਿਚ ਪੂਰਾ ਸਹਿਯੋਗ ਦੇਣ ਦਾ ਸੱਦਾ ਦਿੱਤਾ | ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਵੈਕਸੀਨ ਉਨ੍ਹਾਂ 14 ਸਾਲ ਦੀਆਂ ਬੱਚੀਆਂ ਨੂੰ ਮੁਫ਼ਤ ਲਗਾਈ ਜਾਵੇਗੀ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਜਨਮ ਦਿਨ ਆਉਣਾ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਅÏਰਤਾਂ ਵਿਚ ਬੱਚੇਦਾਨੀ ਦੇ ਮੂੰਹ ਦੇ ਗੰਭੀਰ ਕੈਂਸਰ ਦਾ ਮੁੱਖ ਕਾਰਨ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਹੁੰਦਾ ਹੈ | ਇਸ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਐਚ ਪੀ ਵੀ ਟੀਕਾਕਰਨ ਬਹੁਤ ਜ਼ਰੂਰੀ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਿਹਤ ਕੇਂਦਰਾਂ ਵਿਚ ਟੀਕਾਕਰਨ ਸਬੰਧੀ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ | ਇਸ ਮੌਕੇ ਪੰਚਾਇਤੀ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 110 ਨਸ਼ੀਲੀਆਂ ਗੋਲੀਆਂ ਸਣੇ 4 ਜਣੇ ਕਾਬੂ <br/> ਅਗਲੀ ਖ਼ਬਰ ਕਿਤਾਬਾਂ ਵਿਦਿਆਰਥੀਆਂ ਦੀ ਸਿੱਖਿਆ ਅਤੇ ਰੁਚੀਆਂ ਨੂੰ ਨਵਾਂ ਰੁਖ ਦੇਣਗੀਆਂ-ਐਸ.ਡੀ.ਐਮ. <br/>
Ad Position 24