10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼ਿਵਾਲਿਕ ਪਬਲਿਕ ਸਕੂਲ ਵਿਚ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/>

Ad Position 21
No active advertisement
ਤਪਾ ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਦਾ ਦਿ੍ਸ਼ | ਤਸਵੀਰ : ਵਿਜੇ ਸ਼ਰਮਾ <br/> 04-03-2026
ਤਪਾ ਮੰਡੀ, 3 ਮਾਰਚ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਕੈਂਪਸ ਵਿਚ ਇਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਦਾ ਵਿਸ਼ਾ 'ਯੁੱਧ ਨਸ਼ਿਆਂ ਵਿਰੁੱਧ' ਸੀ | ਇਸ ਮੌਕੇ 'ਤੇ ਏ.ਐਸ.ਆਈ. ਬਲਜੀਤ ਸਿੰਘ ਅਤੇ ਗੁਰਪਿਆਰ ਨੂੰ ਮੁੱਖ ਵਕਤਾ ਵਜੋਂ ਸੱਦਾ ਦਿੱਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ, ਇਸ ਦੇ ਸਮਾਜ ਅਤੇ ਸਿਹਤ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਿਟੀ ਇੰਚਾਰਜ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਕ ਸਿਹਤਮੰਦ ਤੇ ਸੁਚੱਜੀ ਜੀਵਨ ਸ਼ੈਲੀ ਅਪਣਾਉਣ | ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਬੜੀ ਰੁਚੀ ਨਾਲ ਭਾਗ ਲਿਆ ਅਤੇ ਨਸ਼ਿਆਂ ਤੋਂ ਬਚਾਅ ਸਬੰਧੀ ਸਵਾਲ ਪੁੱਛੇ | ਅੰਤ ਵਿਚ ਸਕੂਲ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਗਰਗ ਸਕੂਲ ਪ੍ਰਬੰਧਕਾਂ ਅਤੇ ਪੂਰੇ ਸਕੂਲ ਸਟਾਫ਼ ਵਲੋਂ ਸਾਰੇ ਪੁਲਿਸ ਸਟਾਫ਼ ਦਾ ਧੰਨਵਾਦ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੱਖੋ ਕੈਂਚੀਆਂ ਤੋਂ ਸ਼ਹਿਣਾ ਤੱਕ ਸੜਕ ਬਣੀ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਅਤੇ ਹੋਰ ਯੋਜਨਾਵਾਂ ਦਾ ਲਾਭ ਲੈਣ ਲਈ 'ਫਾਰਮਰ ਰਜਿਸਟਰੀ' ਲਾਜ਼ਮੀ-ਡਿਪਟੀ ਕਮਿਸ਼ਨਰ...
Ad Position 24