ਤਪਾ ਮੰਡੀ, 3 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸਾਇੰਸ ਵਿਭਾਗ ਵਲੋਂ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਸਾਇੰਸ ਵਿਭਾਗ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਪਿ੍ੰਸੀਪਲ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇਂ ਕਿ ਇਨੋਵੇਟਿਵ ਮਾਡਲ ਮੇਕਿੰਗ, ਸਾਇੰਟਿਫਿਕ ਰੰਗੋਲੀ, ਕੁਇਜ਼, ਪੇਪਰ ਰੀਡਿੰਗ ਅਤੇ ਸਾਇੰਸ ਖੇਤਰੀ ਭਾਸ਼ਾਵਾਂ ਵਿਚ ਸਾਇੰਟਿਫਿਕ ਸਲੋਗਨ ਰਾਈਟਿੰਗ ਵਿਚ ਭਾਗ ਲਿਆ ਗਿਆ | ਉਨ੍ਹਾਂ ਦੱਸਿਆ ਕਿ ਕਾਲਜਾਂ ਵਿਚ ਕਰਵਾਏ ਜਾਣ ਵਾਲੇ ਸਾਇੰਸ ਮੇਲੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਨਵੀਨਤਾ ਅਤੇ ਪ੍ਰਯੋਗਸ਼ੀਲਤਾ ਨੂੰ ਉਤਸ਼ਾਹਿਤ ਕਰਦੇ ਹਨ | ਪ੍ਰੋ. ਜੋਨੀ ਲਾਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਗਣਿਤ ਦੇ ਮਾਡਲ, ਪੋਸਟਰ ਮੇਕਿੰਗ, ਕੁਇਜ਼ ਅਤੇ ਨਵੀਨਤਮ ਤਕਨਾਲੋਜੀ ਪ੍ਰਦਰਸ਼ਿਤ ਕੀਤੀ | ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ | ਇਸ ਮੌਕੇ ਸਾਇੰਸ ਵਿਭਾਗ ਦੇ ਪ੍ਰੋ. ਜੋਨੀ ਲਾਲ, ਪ੍ਰੋ. ਸੰਦੀਪ ਸ਼ਰਮਾ, ਪ੍ਰੋ. ਜਗਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਸੁਰਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ |