11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਹਿਲ ਕਲਾਂ ਦੇ ਪਿੰਡਾਂ 'ਚ ਹੋਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਜਾਗਰੂਕਤਾ ਅਭਿਆਨ <br/>

Ad Position 21
No active advertisement
ਅਜੀਤ ਡੈਸਕ 04-03-2026
ਮਹਿਲ ਕਲਾਂ, 3 ਮਾਰਚ (ਅਵਤਾਰ ਸਿੰਘ ਅਣਖੀ)-ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਰੰਗੀਆਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਗਿਆ | ਇਸ ਦੌਰਾਨ ਮਹਿਲ ਕਲਾਂ ਵਿਖੇ ਅਨਾਜ ਮੰਡੀ ਅਤੇ ਰਾਈਸ ਮਿੱਲਰ ਅੰਦਰ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰ ਕੇ ਕਾਨੂੰਨ-ਵਿਵਸਥਾ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸੰਦੇਸ਼ ਦਿੱਤਾ ਗਿਆ | ਥਾਣਾ ਮੁਖੀ ਰੰਗੀਆਂ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਦੀ ਗਤੀਸ਼ੀਲ ਅਗਵਾਈ ਹੇਠ ਇਲਾਕੇ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਥਾਣੇ ਦੇ ਅਧਿਕਾਰ ਖੇਤਰ ਹੇਠ ਆਉਂਦੇ ਪਿੰਡਾਂ 'ਚ ਵੱਖ-ਵੱਖ ਥਾਵਾਂ 'ਤੇ ਨਿਰੰਤਰ ਚੈਕਿੰਗ ਮੁਹਿੰਮ ਤਹਿਤ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਪੁਲਿਸ ਵਲੋਂ ਲੇਬਰ ਅੱਡਿਆਂ, ਮੰਡੀ ਖੇਤਰਾਂ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਪੂਰੀ ਮੁਸਤੈਦੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਤਿਉਹਾਰ ਦੇ ਦਿਨਾਂ ਵਿਚ ਕਿਸੇ ਵੀ ਕਿਸਮ ਦੀ ਮੰਦਭਾਗੀ ਘਟਨਾ ਨੂੰ ਰੋਕਿਆ ਜਾ ਸਕੇ | ਪੁਲਿਸ ਦਾ ਮੂਲ ਉਦੇਸ਼ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਬਰਨਾਲਾ ਰੈਲੀ ਤੋਂ ਬਾਅਦ ਕਾਂਗਰਸ ਪਾਰਟੀ ਪੰਜਾਬ ਵਿਚ ਪੱਕੇ ਪੈਰੀਂ ਹੋਈ-ਪਿਰਮਲ ਸਿੰਘ ਧੌਲਾ
Ad Position 24