24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਚਾਇਤ ਸੰਮਤੀ ਮਹਿਲ ਕਲਾਂ ਦੀ ਚੋਣ ਸਰਬਸੰਮਤੀ ਨਾਲ ਹੋਈ <br/>

Ad Position 21
No active advertisement
ਅਜੀਤ ਡੈਸਕ 06-03-2026
ਮਹਿਲ ਕਲਾਂ, 5 ਮਾਰਚ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਚਾਇਤ ਸੰਮਤੀ ਦਫ਼ਤਰ ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਦੇ ਚੇਅਰਮੈਨ ਅਤੇ ਉਪ-ਚੇਅਰਮੈਨ ਦੀ ਚੋਣ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈ | ਇਸ ਦੌਰਾਨ ਸੰਮਤੀ ਦੇ ਕੁੱਲ 25 ਮੈਂਬਰਾਂ ਵਿਚੋਂ 24 ਮੈਂਬਰਾਂ ਨੇ ਹਿੱਸਾ ਲਿਆ ਅਤੇ ਅਨੁਸਾਰ ਜ਼ੋਨ ਨਾਈਵਾਲਾ ਤੋਂ ਸੰਮਤੀ ਮੈਂਬਰ ਕਰਮਜੀਤ ਸਿੰਘ ਨਾਈਵਾਲਾ ਨੂੰ ਸਰਬਸੰਮਤੀ ਨਾਲ ਚੇਅਰਮੈਨ ਅਤੇ ਜ਼ੋਨ ਚੰਨਣਵਾਲ ਤੋਂ ਸੰਮਤੀ ਮੈਂਬਰ ਬੀਬੀ ਕਿਰਨਜੀਤ ਕੌਰ ਮਠਾੜੂ ਨੂੰ ਉਪ-ਚੇਅਰਮੈਨ ਚੁਣਿਆ ਗਿਆ | ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੇ ਆਪਣੀ ਜਿੱਤ ਦਾ ਸਿਹਰਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸਿਰ ਬੰਨ੍ਹਦਿਆਂ ਉਨ੍ਹਾਂ ਦਾ ਅਤੇ ਸਾਰੇ ਪੰਚਾਇਤ ਸੰਮਤੀ ਮੈਂਬਰਾਂ ਦਾ ਤਹਿ ਦਿਲੋਂ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਹੁੰਚ ਕੇ ਨਵ-ਨਿਯੁਕਤ ਚੇਅਰਮੈਨ ਅਤੇ ਉਪ ਚੇਅਰਮੈਨ ਨੂੰ ਰਸਮੀ ਤੌਰ 'ਤੇ ਕੁਰਸੀ 'ਤੇ ਬਿਠਾਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਸਾਰੇ ਪੰਚਾਇਤ ਸੰਮਤੀ ਮੈਂਬਰਾਂ ਨੇ ਨਿੱਜੀ ਪਾਰਟੀਬਾਜ਼ੀ ਅਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕਮੁੱਠਤਾ ਦਿਖਾਉਂਦੇ ਹੋਏ ਇਸ ਚੋਣ ਰਾਹੀਂ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ | ਜਿੰਨੇ ਸ਼ਾਂਤੀਪੂਰਵਕ ਅਤੇ ਲੋਕਤੰਤਰੀ ਢੰਗ ਨਾਲ ਇਹ ਸਮੁੱਚੀ ਚੋਣ ਪ੍ਰਕਿਰਿਆ ਸਿਰੇ ਚੜ੍ਹੀ ਹੈ, ਹਲਕਾ ਮਹਿਲ ਕਲਾਂ 'ਚ ਅਜਿਹੀ ਮਿਸਾਲ ਪਹਿਲਾਂ ਕਦੇ ਦੇਖਣ ਨੂੰ ਨਹੀਂ ਮਿਲੀ, ਜਿਸ ਲਈ ਸਮੂਹ ਮੈਂਬਰ ਅਤੇ ਪ੍ਰਸ਼ਾਸਨ ਵਧਾਈ ਦੇ ਪਾਤਰ ਹਨ | ਇਸ ਮੌਕੇ ਮਾਸਟਰ ਹਰਮਨਜੀਤ ਸਿੰਘ ਕੁਤਬਾ, ਸਲਾਹਕਾਰ ਦਵਿੰਦਰ ਸਿੰਘ ਧਨੋਆ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਮਨਜੀਤ ਸਿੰਘ ਸਹਿਜੜਾ, ਗੁਰਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਕੈਰੇ, ਕਾਂਗਰਸੀ ਆਗੂ ਨਿਰਭੈ ਸਿੰਘ ਛੀਨੀਵਾਲ, ਯੂਥ ਆਗੂ ਜਸਪ੍ਰੀਤ ਸਿੰਘ ਜੋਨੀ, ਯਾਦਵਿੰਦਰ ਸਿੰਘ ਛਾਪਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਲੋਕਾਂ ਦੀ ਸਹੂਲਤ ਲਈ ਪਾਈ ਸੀਵਰੇਜ ਪਾਈਪ ਲੋਕਾਂ ਲਈ ਬਣੀ ਸਿਰਦਰਦੀ <br/> ਅਗਲੀ ਖ਼ਬਰ ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਪ੍ਰੀਖਿਆ 'ਚ 24 ਸੋਨ ਤਗਮੇ ਜਿੱਤੇ <br/>
Ad Position 24