24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਹਵਾ ਤੇ ਪਾਣੀ ਨੂੰ ਸਾਫ਼ ਰੱਖਣ ਸੰਬੰਧੀ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 06-03-2026
ਧਨੌਲਾ, 5 ਮਾਰਚ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ਹਵਾ ਅਤੇ ਪਾਣੀ ਨੂੰ ਸਾਫ਼ ਰੱਖਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੋਆਰਡੀਨੇਟਰ ਮੈਡਮ ਸੰਦੀਪ ਨੇ ਪ੍ਰੈਕਟੀਕਲ ਤਰੀਕੇ ਨਾਲ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਮਝਾਇਆ ਕਿ ਕਿਸ ਤਰ੍ਹਾਂ ਸਾਡੇ ਆਲੇ-ਦੁਆਲੇ ਘੁੰਮਦੇ ਕਣ ਪ੍ਰਦੂਸ਼ਿਤ ਹੁੰਦੇ ਹਨ ਅਤੇ ਉਹ ਗੰਧਲੇ ਹੋਏ ਕਣ ਜਦੋਂ ਅਸੀਂ ਸਾਹ ਲੈਂਦੇ ਹਾਂ ਤਾਂ ਸਾਡੇ ਅੰਦਰ ਚਲੇ ਜਾਣ ਨਾਲ ਸਾਡੇ ਸਰੀਰ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਪਲਾਸਟਿਕ ਵਰਗੀਆਂ ਚੀਜ਼ਾਂ ਨੂੰ ਜਲਾਉਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦਾ ਪੈਦਾ ਹੋਇਆ ਜ਼ਹਿਰੀਲੀਆਂ ਗੈਸਾਂ ਵਾਲਾ ਧੰੂਆਂ ਹਵਾ ਨੂੰ ਵਧੇਰੇ ਪ੍ਰਦੂਸ਼ਿਤ ਕਰਦਾ ਹੈ | ਇਸੇ ਤਰ੍ਹਾਂ ਪਾਣੀ ਜਿਹੜਾ ਹਰੇਕ ਜਿਊਾਦੇ ਪ੍ਰਾਣੀ ਲਈ ਜ਼ਰੂਰੀ ਹੈ, ਜਿਸ ਨੂੰ ਬਚਾਉਣ ਲਈ ਅੱਜ ਸਾਨੂੰ ਜਿੱਥੇ ਪਾਣੀ ਨੂੰ ਸਾਂਭਣ ਦੀ ਜ਼ਰੂਰਤ ਹੈ ਉੱਥੇ ਹੀ ਇਸ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਸ ਤੋਂ ਵੀ ਵੱਧ ਅਹਿਦ ਕਰਨ ਦੀ ਲੋੜ ਹੈ | ਸੰਸਥਾ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਹਰੇਕ ਜੀਵਿਤ ਪ੍ਰਾਣੀ ਨੂੰ ਹਵਾ ਅਤੇ ਪਾਣੀ ਵਰਗੇ ਤੱਤਾਂ ਤੋਂ ਵਗੈਰ ਜੀਵਿਤ ਰਹਿਣ ਅਸੰਭਵ ਹੈ | ਇਸ ਲਈ ਜ਼ਰੂਰੀ ਹੈ ਅੱਜ ਦੀ ਪੀੜ੍ਹੀ ਨੂੰ ਹਵਾ ਅਤੇ ਪਾਣੀ ਦੀ ਸੰਭਾਲ ਰੱਖੇ ਅਤੇ ਨਾਲ ਹੀ ਇਸ ਨੂੰ ਸਾਫ਼-ਸੁਥਰਾ ਰੱਖਿਆ ਜਾਵੇ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਅਸਿਸਟੈਂਟ ਕੋਆਰਡੀਨੇਟਰ ਨੋਵਲਪ੍ਰੀਤ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਬਣਾਏਗੀ ਸਰਕਾਰ-ਵਿਧਾਇਕ ਕਾਲਾ ਢਿੱਲੋਂ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ, ਟਰੇਡ ਯੂਨੀਅਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ <br/>
Ad Position 24