ਤਪਾ ਮੰਡੀ, 5 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ 'ਚ ਲਾਮਿਸਾਲ ਜਿੱਤ ਪ੍ਰਾਪਤ ਕਰ ਕੇ ਸੂਬੇ 'ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਤਪਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ 2027 ਦੀਆਂ ਚੋਣਾਂ ਲਈ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ | ਆਗਾਮੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਰਾਜਵਿੰਦਰ ਸਿੰਘ ਸ਼ੀਤਲ, ਮਾਸਟਰ ਸ਼ਾਮ ਲਾਲ, ਗਿਰਧਰ ਮਿੱਤਲ, ਗੁਰਪ੍ਰੀਤ ਸਿੰਘ ਆਦਿ ਕਾਂਗਰਸੀ ਵਰਕਰ ਮੌਜੂਦ ਸਨ |