24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਰਨਾਲਾ ਵਿਖੇ ਕੌਮੀ ਲੋਕ ਅਦਾਲਤ 14 ਨੂੰ <br/>

Ad Position 21
No active advertisement
ਅਜੀਤ ਡੈਸਕ 06-03-2026
ਬਰਨਾਲਾ, 5 ਮਾਰਚ (ਨਰਿੰਦਰ ਅਰੋੜਾ)-ਬਰਨਾਲਾ ਵਿਖੇ ਕੌਮੀ ਲੋਕ ਅਦਾਲਤ 14 ਮਾਰਚ ਨੂੰ ਲਗਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਮਿਸ ਅੰਸ਼ੁਲ ਬੇਰੀ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸੈਸ਼ਨ ਜੱਜ ਡਵੀਜ਼ਨ, ਬਰਨਾਲਾ ਦੀਆਂ ਅਦਾਲਤਾਂ ਵਲੋਂ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ 14 ਮਾਰਚ ਨੂੰ ਲਗਾਈ ਜਾ ਰਹੀ ਹੈ | ਇਸ ਅਦਾਲਤ ਵਿਚ ਫ਼ੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ | ਇਸ ਤੋਂ ਇਲਾਵਾ ਪ੍ਰੀਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੋ ਸਕੇ ਅਤੇ ਆਪਸੀ ਮਤਭੇਦ ਘਟਾਏ ਜਾ ਸਕਣ |


Ad Position 22
No active advertisement
ਪਿਛਲੀ ਖ਼ਬਰ ਪਿੰਡ ਭਗਤਪੁਰਾ ਵਿਖੇ ਨੌਜਵਾਨ ਦੀ ਖੰਭੇ ਵਿਚ ਵੱਜਣ ਕਾਰਨ ਮੌਤ ਅਗਲੀ ਖ਼ਬਰ ਵੱਖ-ਵੱਖ ਮੰਦਰਾਂ ਵਿਚ ਖੇਡੀ ਗਈ ਫੱੁਲਾਂ ਦੀ ਹੋਲੀ <br/>
Ad Position 24