ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਮਨੀਸਟਰੀਅਲ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਜ਼ਿਲ੍ਹਾ ਬਰਨਾਲਾ ਦੇ ਸਮੂਹ ਮਨਿਸਟਰੀਲ ਕਾਮਿਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ-ਖਿਲਾਫੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਬਕਾਇਆ ਡੀ.ਏ. ਨਾ ਦੇਣ ਅਤੇ ਨਵੇਂ ਮੁਲਾਜ਼ਮਾਂ ਨੂੰ ਘੱਟ ਸਕੇਲ ਦੇ ਨਾਲ-ਨਾਲ 3 ਸਾਲਾ ਦੇ ਪ੍ਰੋਵੇਸ਼ਨ 'ਤੇ ਰੱਖਣਾ ਆਦਿ ਮੰਗਾਂ ਨੂੰ ਲੈ ਕੇ ਮਿਤੀ 6 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ | ਇਹ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਦਫ਼ਤਰ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਮਨੀਸਟਰੀਅਲ ਯੂਨੀਅਨ ਬਰਨਾਲਾ ਦੇ ਮੀਤ ਪ੍ਰਧਾਨ ਕਮਲਜੀਤ ਸਿੰਘ ਨੇ ਦੱਸਿਆ ਮਿਤੀ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਵਲੋਂ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਮੌਕੇ ਰਜਿੰਦਰ ਸਿੰਘ ਸਾਬਕਾ ਪਟਵਾਰੀ ਧਨੌਲਾ ਵੀ ਹਾਜ਼ਰ ਸਨ |