ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਮ ਲੋਕਾਂ ਅਤੇ ਖ਼ਾਸ ਕਰ ਕੇ ਵਿੱਦਿਅਕ ਅਦਾਰਿਆਂ ਵਿਚ ਭਾਰਤੀ ਸੰਵਿਧਾਨ ਦੀ ਧਾਰਾ 51- ਏ (ਐੱਚ) ਤਹਿਤ ਵਿਗਿਆਨਕ ਚੇਤਨਾ ਦੇ ਸਮਾਗਮ ਕਰਵਾਉਣ ਅਤੇ ਡਰਗਜ਼ ਮੈਜਿਕ ਰੈਮੇਡੀਜ਼ ਇਤਰਾਜ਼ਯੋਗ ਇਸ਼ਤਿਹਾਰਬਾਜ਼ੀ ਕਾਨੂੰਨ 1954 ਬਾਰੇ ਜਾਗਰੂਕਤਾ ਫੈਲਾਉਣ ਅਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮਿ੍ਤਸਰ ਨੇ ਦੱਸਿਆ ਕਿ ਮੀਟਿੰਗ ਵਿਚ ਆਮ ਲੋਕਾਂ ਤੇ ਖ਼ਾਸ ਕਰ ਕੇ ਅÏਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਤਰਕਸ਼ੀਲ ਲਹਿਰ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ ਚਲਾਉਣ ਦੇ ਇਲਾਵਾ ਦੇਸ਼ ਵਿਚ ਵੱਧ ਰਹੇ ਫ਼ਿਰਕੂ ਫਾਸ਼ੀਵਾਦੀ ਮਾਹੌਲ ਵਿਚ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਉੱਤੇ ਸਖ਼ਤ ਪਾਬੰਦੀਆਂ ਲਾਉਣ ਵਿਰੁੱਧ ਅਤੇ ਅਹਿਮ ਲੋਕ ਪੱਖੀ ਮੁੱਦਿਆਂ ਉੱਤੇ ਹਮਿਖ਼ਆਲ ਜਨਤਕ ਜਥੇਬੰਦੀਆਂ ਵੱਲੋਂ ਕੀਤੀਆਂ ਜਾਂਦੀਆਂ ਸਰਗਰਮੀਆਂ ਵਿਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ |ਇਸ ਦੇ ਇਲਾਵਾ ਜਿਉਂਦ ਅਤੇ ਹੋਰਨਾਂ ਥਾਵਾਂ ਤੇ ਕਿਸਾਨਾਂ ਉੱਤੇ ਹੋਏ ਪੁਲਿਸ ਜ਼ਬਰ ਵਿਰੁੱਧ ਬਠਿੰਡਾ ਵਿਖੇ 6 ਮਾਰਚ ਨੂੰ ਹੋ ਰਹੇ ਸਾਂਝੇ ਜਨਤਕ ਰੋਸ ਮੁਜ਼ਾਹਰੇ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ | ਸੂਬਾ ਕਮੇਟੀ ਆਗੂਆਂ ਜਸਵਿੰਦਰ ਫਗਵਾੜਾ, ਸੁਖਵਿੰਦਰ ਬਾਗਪੁਰ, ਗੁਰਪ੍ਰੀਤ ਸ਼ਹਿਣਾ, ਜੋਗਿੰਦਰ ਕੁੱਲੇਵਾਲ ਅਤੇ ਮੋਹਨ ਬਡਲਾ ਵਲੋਂ ਸੰਵਿਧਾਨ ਦੀ ਧਾਰਾ 51-ਏ (ਐੱਚ) ਰਾਹੀਂ ਵਿਗਿਆਨਕ ਸੋਚ ਅਤੇ ਇਨਸਾਨੀਅਤ ਦੀ ਭਾਵਨਾ ਦਾ ਪ੍ਰਚਾਰ-ਪ੍ਰਸਾਰ ਤੇਜ਼ ਕਰਨ, ਤਰਕਸ਼ੀਲ ਸਾਹਿਤ ਵੈਨ ਨੂੰ ਨਿਰਧਾਰਤ ਰੂਟ ਅਨੁਸਾਰ ਸਾਰੇ ਜ਼ਿਲਿ੍ਹਆਂ ਵਿਚ ਪ੍ਰਦਰਸ਼ਿਤ ਕਰਨ ਦੇ ਇਲਾਵਾ ਪੰਜਾਬ ਵਿਚ ਅੰਧ ਵਿਸ਼ਵਾਸ ਰੋਕੂ ਕਾਨੂੰਨ ਪਾਸ ਕਰਵਾਉਣ ਲਈ ਜਨਤਕ ਮੁਹਿੰਮ ਤੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਜ਼ੋਨ ਜਥੇਬੰਦਕ ਆਗੂਆਂ ਪਰਮ ਵੇਦ ਸੰਗਰੂਰ, ਸੁਖਦੇਵ ਫਗਵਾੜਾ ਜਲੰਧਰ, ਅਜੀਤ ਪ੍ਰਦੇਸੀ ਚੰਡੀਗੜ੍ਹ, ਜਸਵੰਤ ਜੀਰਖ ਲੁਧਿਆਣਾ, ਰਾਮ ਕੁਮਾਰ ਪਟਿਆਲਾ, ਅੰਮਿ੍ਤ ਰਿਸ਼ੀ ਮਾਨਸਾ ਅਤੇ ਧਰਮਪਾਲ ਲੁਧਿਆਣਾ ਵੀ ਹਾਜ਼ਰ ਸਨ |