ਬਰਨਾਲਾ, 6 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਮਿਤੀ 6 ਫਰਵਰੀ 2015 ਵਿਚ ਇਕ ਮਾਮਲਾ ਰਵੀ ਕੁਮਾਰ ਪੁੱਤਰ ਲਾਲਤਾਂ ਪ੍ਰਸਾਦ ਵਾਸੀ ਇਲਾਹਾਬਾਦ ਹਾਲ ਆਬਾਦ ਬਿਜਲੀ ਬੋਰਡ ਕਾਲੋਨੀ ਕੁਆਰਟਰ ਨੰਬਰ 6 ਨੇੜੇ ਬੱਸ ਸਟੈਂਡ ਨਾਮ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 15 ਅਕਤੂਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸ਼ੂ ਕੁਮਾਰ ਆਦਿ ਹਾਜ਼ਰ ਸਨ |