ਭਦੌੜ, 6 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਦਫ਼ਤਰ ਵਿਖੇ ਪ੍ਰਧਾਨ ਮਾ: ਰਣਧੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਐਸੋਸੀਏਸ਼ਨ ਦੇ ਪ੍ਰਧਾਨ ਮਾ: ਰਣਧੀਰ ਸਿੰਘ, ਵਿੱਤ ਸਕੱਤਰ, ਮਾ: ਬਲਵਿੰਦਰ ਸਿੰਘ, ਮਾ: ਗੁਰਚਰਨ ਸਿੰਘ ਨਾਨਕ ਅਤੇ ਸਕੱਤਰ ਬਲਵਿੰਦਰ ਸਿੰਘ ਭਲੇਰੀਆ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਨਾਂਹ ਪੱਖੀ ਵਤੀਰੇ ਦੀ ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਮੂਹ ਪੈਨਸ਼ਨਰਜ਼ ਨੇ ਪੰਜਾਬ ਸਰਕਾਰ ਵਲੋਂ ਸਾਲ 2026-27 ਦੇ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਜੇਕਰ ਪੈਨਸ਼ਨਰਾਂ ਦੇ ਡੀ.ਏ. ਵਿਚ 16 ਫ਼ੀਸਦੀ ਵਾਧੇ ਸਮੇਤ, 1 ਜਨਵਰੀ 2016 ਤੋਂ ਪਹਿਲਾਂ ਦੇ ਪੈਨਸ਼ਨਰਾਂ ਦੀ ਪੈਨਸ਼ਨ ਸੋਧਣ ਲਈ 2.59 ਦਾ ਗੁਣਾਂਕ ਅਤੇ ਹੋਰ ਭਖਦੀਆਂ ਮੰਗਾਂ ਬਾਰੇ ਕੋਈ ਸਾਰਥਿਕ ਫ਼ੈਸਲੇ ਨਾ ਕੀਤੇ ਗਏ ਤਾਂ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਬਜਟ ਸੈਸ਼ਨ ਤੋਂ ਬਾਅਦ 8 ਮਾਰਚ ਨੂੰ ਹੀ ਇਕ ਵਿਸ਼ਾਲ ਰੈਲੀ ਕਰ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਜਿਸ ਵਿਚ ਸਮੂਹ ਆਗੂਆਂ ਅਤੇ ਮੈਂਬਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ | ਇਸ ਸਮੇਂ ਚੇਅਰਮੈਨ ਡਾ: ਅਮਰ ਸਿੰਘ, ਗੁਰਦੀਪ ਸਿੰਘ ਸੈਕਟਰੀ, ਦਰਸ਼ਨ ਸਿੰਘ ਪਟਵਾਰੀ, ਕੁਲਦੀਪ ਕੁਮਾਰ ਦੁੱਗਲ, ਗੁਰਜੰਟ ਸਿੰਘ ਜੰਗੀਆਣਾ, ਮਾ: ਬਚਨ ਸਿੰਘ ਗਿੱਲ, ਮਾ: ਅਮਰਜੀਤ ਚੌਧਰੀ, ਜਸਵੰਤ ਸਿੰਘ ਗਰੇਵਾਲ, ਮਾ: ਰਾਮ ਚੰਦਰ, ਪ੍ਰੇਮ ਨਾਥ, ਦਰਬਾਰਾ ਸਿੰਘ, ਦਰਸ਼ਨ ਸਿੰਘ ਵੈਦ, ਨਗਿੰਦਰ ਸਿੰਘ ਅਤੇ ਬਾਲ ਕ੍ਰਿਸ਼ਨ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ |