04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਦੀ ਅਗਵਾਈ 'ਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਲਗਾਏ ਪੋਸਟਰ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਦੀ ਅਗਵਾਈ ਵਿਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਮੋਗਾ ਸ਼ਹਿਰ ਅੰਦਰ ਪੋਸਟਰ ਲਗਾਏ ਗਏ ਜਿਸ 'ਚ 'ਆਪ' ਸਰਕਾਰ ਤੋਂ ਮੰਗ ਕੀਤੀ ਗਈ ਕਿ 'ਆਪ' ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦਾ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਨਹੀਂ ਕੀਤਾ ਗਿਆ ਤੇ ਪਿਛਲੇ ਚਾਰ ਸਾਲਾਂ ਤੋਂ 'ਆਪ' ਸਰਕਾਰ ਇਸ ਆਪਣੇ ਹੀ ਕੀਤੇ ਵਾਅਦੇ ਮੁਤਾਬਿਕ ਹਰ ਔਰਤ ਨੂੰ 48000 ਰੁਪਏ ਦੀ ਰਾਸ਼ੀ ਦੇਵੇ | ਇਸ ਮੌਕੇ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਗੱਲਬਾਤ ਦੌਰਾਨ ਦੱਸਿਆ ਕਿ 'ਆਪ' ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ 'ਤੇ ਖਰੀ ਨਹੀਂ ਉੱਤਰੀ ਤੇ ਆਮ ਲੋਕਾਂ ਨੂੰ ਝੂਠੇ ਲਾਰਿਆਂ ਵਿਚ ਰੱਖ ਕੇ ਸਰਕਾਰ ਤਾਂ ਬਣਾ ਲਈ ਪਰ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ ਤੇ ਹੁਣ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਆਪ ਸਰਕਾਰ ਦੇ ਖ਼ਿਲਾਫ਼ ਇਹ ਪੋਸਟਰ ਮੁਹਿੰਮ ਰਾਹੀਂ ਮੰਗ ਕਰ ਰਹੀ ਹੈ ਕਿ ਸੁੱਤੀ ਪਈ ਸਰਕਾਰ ਜਾਗੇ ਤੇ ਔਰਤਾਂ ਨਾਲ ਕੀਤੇ ਵਾਅਦੇ ਪੂਰਾ ਕਰੇ | ਇਸ ਮੌਕੇ ਸਾਬਕਾ ਸਰਪੰਚ ਰਿੱਕੀ ਘੱਲ ਕਲਾਂ, ਹਨੀ ਸੋਢੀ ਇੰਚਾਰਜ ਸੋਸ਼ਲ ਮੀਡੀਆ, ਨਵੀਨ ਧਾਲੀਵਾਲ, ਕਿਸਾਨ ਵਿੰਗ ਦੇ ਰਾਜਾ ਬਰਾੜ ਰੋਡੇ, ਰਵੀ ਠੇਕੇਦਾਰ, ਯੂਥ ਪ੍ਰਧਾਨ ਆਕਾਸ਼ਦੀਪ ਸਿੰਘ, ਯੂਥ ਪ੍ਰਧਾਨ ਰੋਹਨ ਵਰਮਾ, ਓ.ਬੀ.ਸੀ. ਸੈਲ ਦੇ ਵਿਕਰਮ ਪੱਤੋ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਸੀਟੀ ਯੂਨੀਵਰਸਿਟੀ ਵਲੋਂ ਸਨਮਾਨਿਤ ਅਗਲੀ ਖ਼ਬਰ 14 ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ-ਨਕੱਈ <br/>
Ad Position 24